ਅਕਾਲੀ ਆਗੂ ਜਗਬੀਰ ਬਰਾੜ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ 

Akali leader Jagbir Brar

(ਸੱਚ ਕਹੂੰ ਨਿਊਜ਼) ਜਲੰਧਰ। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ (Akali leader Jagbir Brar) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਗਮੀਤ ਬਰਾੜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਮਾਨ ਨੇ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਲਈ ਉਨਾਂ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਹੈ ਤੇ ਪਾਰਟੀ ’ਚ ਉਨਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।

ਜਲੰਧਰ ਉਪ ਚੋਣ ‘ਚ ਫਾਇਦਾ ਹੋ ਸਕਦਾ ਹੈ ਆਪ ਨੂੰ

ਜਗਬੀਰ ਸਿੰਘ ਬਰਾੜ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ ‘ਚ ਫਾਇਦਾ ਹੋ ਸਕਦਾ ਹੈ। ਜਗਬੀਰ ਸਿੰਘ ਬਰਾੜ ਦਾ ਜਲੰਧਰ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ। ਜਗਬੀਰ ਬਰਾੜ ਪਹਿਲੀ ਵਾਰ ਸਾਲ 2007 ਵਿੱਚ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ। ਸਾਲ 2021 ਵਿੱਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here