ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਅਕਾਲੀ ਆਗੂ ਮਿੱ...

    ਅਕਾਲੀ ਆਗੂ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀ ਮਾਰ ਕੇ ਕਤਲ

    Shooter, Shot, Railway, Employee, Prayagraj

    ਅਕਾਲੀ ਆਗੂ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀ ਮਾਰ ਕੇ ਕਤਲ

    ਮੋਹਾਲੀ, (ਕੁਲਵੰਤ ਕੋਟਲੀ)। ਅਕਾਲੀ ਦਲ ਆਗੂ ਦਾ ਮੋਹਾਲੀ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਉਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ਉਤੇ ਵਾਰਡ ਨੰਬਰ 38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ