ਅਕਾਲੀ ਆਗੂ ਦਾ ਤੇਜਧਾਰ ਹਥਿਆਰਾਂ ਨਾਲ ਕਤਲ

Father, Killed, Son

ਅਕਾਲੀ ਆਗੂ ਦਾ ਤੇਜਧਾਰ ਹਥਿਆਰਾਂ ਨਾਲ ਕਤਲ

ਗੁਰਦਾਸਪੁਰ, ਸੱਚ ਕਹੂੰ ਨਿਊਜ਼। ਜ਼ਿਲ੍ਹੇ ਨਾਲ ਸੰਬੰਧਤ ਇੱਕ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਬੀਤੀ ਰਾਤ ਕੁਝ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੋਮਵਾਰ ਰਾਤ ਕਰੀਬ 9 ਵਜੇ ਜਦੋਂ ਦਲਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਰੋਟੀ ਖਾ ਕੇ ਆਪਣੇ ਭਰਾ ਅਤੇ ਪੁੱਤਰ ਸਮੇਤ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਹਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇਸ ਦੌਰਾਨ ਗੋਲੀਆਂ ਵੀ ਚਲਾਈਆਂ। ਹਮਲੇ ਤੋਂ ਬਾਅਦ ਜ਼ਖਮੀ ਦਲਬੀਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। Akali Leader

ਦੱਸਣਯੋਗ ਹੈ ਕਿ ਦਲਬੀਰ ਸਿੰਘ ਢਿਲਵਾਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਸਨ ਅਤੇ ਪਾਰਟੀ ‘ਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਰਹੇ ਸਨ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਦਲਬੀਰ ਸਿੰਘ ਦੀ ਲਾਸ਼ ਬਟਾਲਾ ਦੇ ਸਿਵਲ ਹਸਪਤਾਲ ਲਿਆਂਦੀ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here