ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ

Akali workers protest of Health Minister Sidhu

ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ

ਮੋਹਾਲੀ, (ਕੁਲਵੰਤ ਕੋਟਲੀ) ਸਿਹਤ ਵਿਭਾਗ ਪੰਜਾਬ ਵਿੱਚ ਦਵਾਈਆਂ ਨੂੰ ਲੈ ਕੇ ਲਗਭਗ 200 ਕਰੋੜ ਰੁਪਏ ਦੇ ਕਥਿਤ ਘਪਲ਼ੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਅੱਜ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਉਤੇ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ ਇਕੱਠੇ ਹੋਏ ਅਕਾਲੀ-ਭਾਜਪਾ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਰਦਾਬਾਦ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁਰਦਾਬਾਦ ਦੇ ਨਾਅਰੇ ਵੀ ਲਾਏ ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਇਸ ਬਹੁਕਰੋੜੀ ਦਵਾਈਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕੀਤਾ ਜਾਵੇ

ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਸੋਹਾਣਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਵੱਡੀ ਮਾਤਰਾ ਵਿਚ ‘ਬੁਪਰੀਨੌਰਫਿਨ’ ਗੋਲੀਆਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਹੈ ਜਿਸ ਦੇ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਪ੍ਰੰਤੂ ਕੈਪਟਨ ਸਰਕਾਰ ਇਸ ਪਾਸੇ ਵੱਲ ਕੋਈ ਗੰਭੀਰਤਾ ਨਹੀਂ ਦਿਖਾ ਰਹੀ ਹੈ ਜਦੋਂ ਕਿ ਸਿਹਤ ਮੰਤਰੀ ਇਸ ਦੋ ਕਰੋੜੀ ਘਪਲ਼ੇ ਉਤੇ ਪਰਦਾ ਪਾਉਣ ਵਿਚ ਜੁਟ ਗਿਆ ਹੈ ਉਨ੍ਹਾਂ ਮੰਗ ਕੀਤੀ ਕਿ ਸਿਹਤ ਮੰਤਰੀ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿਉਂਕਿ ਸਿਹਤ ਮੰਤਰੀ ਦੇ ਹੁੰਦਿਆਂ ਇਸ ਘਪਲ਼ੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਤਸਿੰਬਲੀ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਰਜਨੀ ਗੋਇਲ, ਅਰੁਣ ਸ਼ਰਮਾ, ਆਰ.ਪੀ. ਸ਼ਰਮਾ, ਰਮਨਪ੍ਰੀਤ ਕੌਰ ਕੁੰਭੜਾ, ਉਪਿੰਦਰਜੀਤ ਕੌਰ, ਮਨਜੀਤ ਸਿੰਘ ਮਲਕਪੁਰ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਹਰਜਿੰਦਰ ਸਿੰਘ ਬਲੌਂਗੀ, ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਜਸਵੀਰ ਸਿੰਘ ਜੱਸੀ ਕੁਰੜਾ, ਹਰਮਨ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਨੰਬਰਦਾਰ ਸੋਹਾਣਾ, ਹਰਸੰਗਤ ਸਿੰਘ ਸੋਹਾਣਾ, ਹਰਮਿੰਦਰ ਸਿੰਘ ਡੀ.ਐਮ. ਆਦਿ ਵੀ ਹਾਜ਼ਰ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।