ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਨ ’ਤੇ ਅਕਾਲੀਆਂ ਨੇ ਫੂਕੇ ਚੰਨੀ ਤੇ ਰੰਧਾਵਾ ਦੇ ਪੁਤਲੇ

akli varkar

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਝੂਠਾ ਪਰਚਾ ਕਰਨ ਦਾ ਲਾਇਆ ਦੋਸ਼

  • ਅਕਾਲੀਆਂ ਨੇ ਲਾਏ ਸਰਕਾਰ ’ਤੇ ਬਦਲਾਖੋਰੀ ਦੇ ਦੋਸ਼

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ’ਚ ਫਸਾਉਣ ਦੇ ਵਿਰੋਧ ਵਜੋਂ ਅਕਾਲੀ ਵਰਕਰਾਂ ਨੇ ਅੱਜ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਕਾਲੀਆਂ ਦਾ ਅਕਸ ਖਰਾਬ ਕਰਨ ਲਈ ਮਜੀਠੀਆ ’ਤੇ ਝੂਠਾ ਪਰਚਾ ਦਰਜ ਕੀਤਾ ਹੈ ਤੇ ਸਰਕਾਰ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁਤਲੇ ਵੀ ਫੂਕੇ।

ਇਸ ਦੌਲਾਨ ਕਚਹਿਰੀ ਚੌਂਕ ਵਿੱਚ ਇਕੱਠੇ ਹੋਏ ਅਕਾਲੀ ਆਗੂਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਂਂਅ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ ਪੱਤਰ ਸੌਂਪਿਆ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ‘ਤੇ ਕਾਂਗਰਸ ਸਰਕਾਰ ਵੱਲੋਂ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਨੂੰ ਲੁਕੋਣ ਲਈ ਮਜੀਠੀਆ ਨੂੰ ਕਿਸ ਸਾਜਿਸ਼ ਤਹਿਤ ਫਸਾਇਆ ਗਿਆ ਹੈ। ਪੰਜਾਬ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਉਨਾਂ ਕਿਹਾ ਕਿ ਜਦੋਂ ਤੱਕ ਪਰਚਾ ਰੱਦ ਨਹੀਂ ਕੀਤਾ ਜਾਂਦਾ ਉਹ ਪੰਜਾਬ ਸਰਕਾਰ ਖਿਲਾਫ ਇਸ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ