ਪੰਜਾਬ ’ਚ ਸ਼ਰਾਬ ਨੇ ਵਰਾਇਆ ਕਹਿਰ, ਮਰਨ ਵਾਲਿਆਂ ਦੀ ਗਿਣਤੀ 8 ਹੋਈ

Alcohol

ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਲਿਆ ਹਿਰਾਸਤ ’ਚ, ਮਾਮਲੇ ਦੀ ਜਾਂਚ ਜਾਰੀ | Alcohol

ਸੰਗਰੂਰ/ਦਿੜ੍ਹਬਾ ਮੰਡੀ (ਗੁਰਪ੍ਰੀਤ ਚੀਮਾ/ਪ੍ਰਵੀਨ ਗਰਗ)। ਨੇੜਲੇ ਪਿੰਡ ਗੁੱਜਰਾਂ ਵਿਖੇ ਬੀਤੇ ਦਿਨ ਸ਼ਰਾਬ ਪੀਣ ਨਾਲ ਬੀਤੀ ਰਾਤ ਪੰਜ ਨੌਜਵਾਨ ਮਜ਼ਦੂਰ ਵਿਅਕਤੀਆਂ ਦੀ ਮੌਤ ਹੋ ਗਈ। ਅੱਜ ਫਿਰ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਸਾਰੇ ਵਿਅਕਤੀ ਪਿੰਡ ਗੁੱਜਰਾਂ ਅਤੇ ਦਲਿਤ ਪਰਿਵਾਰ ਨਾਲ ਸਬੰਧਿਤ ਸਨ। ਉਧਰ ਥਾਣਾ ਦਿੜ੍ਹਬਾ ਦੀ ਪੁਲਿਸ ਵੱਲੋਂ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੁਝ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਦੇ ਹਿਰਾਸਤ ਵਿੱਚ ਲੈ ਲਿਆ ਹੈ। (Alcohol)

ਇਨ੍ਹਾਂ ਮੌਤਾਂ ਕਾਰਨ ਪੂਰੇ ਪਿੰਡ ਅਤੇ ਇਲਾਕੇ ’ਚ ਸੋਗ ਛਾਇਆ ਹੋਇਆ ਹੈ। ਪਿੰਡ ਦੇ ਲੋਕਾਂ ਅਤੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਚਿੱਟਾ, ਹਰਿਆਣਾ ਮਾਰਕਾ ਅਤੇ ਹੋਰ ਸ਼ਰਾਬ ਵਿਕ ਰਹੀ ਹੈ। ਮ੍ਰਿਤਕ ਵਿਅਕਤੀ ਵੀ ਸ਼ਰਾਬ ਦਾ ਸ਼ਿਕਾਰ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਪਰਸੋਂ ਅਤੇ ਕੱਲ੍ਹ ਸ਼ਰਾਬ ਪੀਤੀ ਸੀ ਅਤੇ ਹਾਲਤ ਖਰਾਬ ਹੋਣ ਤੋਂ ਬਾਅਦ ਸਾਰਿਆਂ ਦੀ ਬੀਤੀ ਰਾਤ ਮੌਤ ਹੋਈ ਹੈ। ਮ੍ਰਿਤਕ ਵਿਅਕਤੀਆਂ ਵਿੱਚ ਭੋਲਾ ਸਿੰਘ ਪੁੱਤਰ ਬਸੰਤ ਸਿੰਘ (55) ਹੈ, ਜੋ ਪਿਛਲੇ ਕਈ ਸਾਲਾਂ ਤੋਂ ਆਪਣੇ ਨਾਨਕੇ ਪਿੰਡ ਗੁੱਜਰਾਂ ਵਿਖੇ ਹੀ ਰਹਿ ਰਿਹਾ ਸੀ ਅਤੇ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ।

Alcohol

ਉਹ ਦੋ ਭਰਾ ਅਤੇ ਤਿੰਨ ਭੈਣਾਂ ਦਾ ਭਰਾ ਸੀ। ਮ੍ਰਿਤਕ ਪ੍ਰਗਟ ਸਿੰਘ ਪੁੱਤਰ ਜ਼ੋਰਾ ਸਿੰਘ (46) ਵੀ ਮਜ਼ਦੂਰੀ ਕਰਦਾ ਸੀ। ਇਸ ਦੀ ਪਤਨੀ ਗੁਰਜੀਤ ਕੌਰ ਨੇ ਦੱਸਿਆ ਕਿ ਉਸ ਨੇ ਰਾਤ ਦਾਰੂ ਪੀਤੀ ਸੀ ਅਤੇ ਰਾਤ ਹੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਤਿੰਨ ਲੜਕੇ ਛੱਡ ਗਿਆ ਹੈ। ਨਿਰਮਲ ਸਿੰਘ ਅਤੇ ਪ੍ਰਗਟ ਸਿੰਘ ਦੋਵੇਂ ਜੌੜੇ ਭਰਾ ਸਨ, ਮੌਤ ਵੀ ਇਕੱਠਿਆਂ ਦੀ ਹੋਈ। ਪਰਿਵਾਰ ਨੇ ਦੱਸਿਆ ਕਿ ਪ੍ਰਗਟ ਸਿੰਘ ਮਜ਼ਦੂਰੀ ਕਰਦਾ ਸੀ ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਮੁੰਡਾ ਅਤੇ ਕੁੜੀ ਛੱਡ ਗਿਆ ਹੈ, ਜਦੋਂ ਕਿ ਨਿਰਮਲ ਸਿੰਘ ਵੀ ਦੋ ਬੱਚਿਆਂ ਦਾ ਬਾਪ ਸੀ।

ਤਿੰਨ ਹੋਰ ਵਿਅਕਤੀਆਂ ਦੀ ਮੌਤ | Alcohol

ਚੌਥਾ ਵਿਅਕਤੀ ਜਗਜੀਤ ਸਿੰਘ ਪੁੱਤਰ ਜੋਗਾ ਸਿੰਘ (30) ਵਾਸੀ ਗੁੱਜਰਾਂ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਤਿੰਨ ਭੈਣਾਂ ਦਾ ਭਰਾ ਸੀ । ਉਹ ਆਪਣੇ ਪਿੱਛੇ ਪਤਨੀ ਤੇ ਦੋ ਮਾਸੂਮ ਲੜਕੀ ਅਤੇ ਪੁੱਤਰ ਛੱਡ ਗਿਆ ਹੈ। ਮਾਂ ਬਿਰਧ ਹੈ ਅਤੇ ਪਿਤਾ ਗੋਡਿਆਂ ਦੀ ਬਿਮਾਰੀ ਕਾਰਨ ਘਰ ਬੈਠਿਆ ਹੈ। ਬਿਰਧ ਮਾਪਿਆਂ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਸਾਰੇ ਪਰਿਵਾਰ ਨੂੰ ਪਾਲ ਰਿਹਾ ਸੀ। ਪਤਨੀ ਬਬਲੀ ਰਾਣੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਆਪਣੇ ਗਰੀਬ ਮਾਪਿਆਂ ਦਾ ਸੰਤਾਪ ਭੋਗ ਰਹੀ ਸੀ ਅਤੇ ਹੁਣ ਪਤੀ ਦੀ ਮੌਤ ਹੋ ਗਈ ਹੈ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ। ਇਸ ਤੋਂ ਇਲਾਵਾ ਅੱਜ ਵੀਰਵਾਰ ਨੂੰ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਸੰਖੇਪ ਜਾਣਕਾਰੀ ਮਿਲੀ ਹੈ। ਜਿਵੇਂ ਹੀ ਪੂਰਾ ਡਾਟਾ ਮਿਲੇਗਾ ਤੁਰੰਤ ਜਾਣੂੰ ਕਰਵਾ ਦਿੱਤਾ ਜਵੇਗਾ।

Also Read : ਮੂਸੇਵਾਲਾ ਮਾਮਲਾ, ਪੰਜਾਬ ਸਰਕਾਰ ਨੇ ਲਿਆ ਵੱਡਾ Action

ਇਸ ਸਬੰਧੀ ਥਾਣਾ ਦਿੜ੍ਹਬਾ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰਨ ਉਪਰੰਤ ਮ੍ਰਿਤਕ ਵਿਅਕਤੀਆਂ ਨੇ ਜਿਹੜੇ ਵਿਅਕਤੀਆਂ ਤੋਂ ਸ਼ਰਾਬ ਖਰੀਦੀ ਸੀ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਲਾਸ਼ਾਂ ਪੋਸਟਮਾਰਟਮ ਲਈ ਸੰਗਰੂਰ ਭੇਜ ਦਿੱਤੀਆਂ ਹਨ ਅਤੇ ਹੋਰ ਜਾਂਚ ਜਾਰੀ ਹੈ। ਉਧਰ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਫੋਨ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਉੱਧਰ ਪਿੰਡ ਵਾਸੀਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮੱਦਦ ਦੇਣ ਦੀ ਮੰਗ ਕੀਤੀ।

ਜਾਂਚ ਲਈ ਕਮੇਟੀ ਦਾ ਗਠਨ | Alcohol

ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਉਕਤ ਵਿਅਕਤੀਆਂ ਦੀ ਗੈਰ ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐੱਸਡੀਐੱਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦੋਂ ਕਿ ਡੀਐੱਸਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈਟੀਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਾਇਆ ਗਿਆ ਹੈ।