Weather Today : ਮੌਸਮ ਵਿਭਾਗ ਦਾ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗਾ

Haryana-Punjab Weather Alert
ਹਰਿਆਣਾ-ਪੰਜਾਬ ’ਚ ਹੁੰਮਸ ਭਰੀ ਗਰਮੀ ਤੋਂ ਇਸ ਦਿਨ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਦੱਸੀ ਤਰੀਕ, ਇਨ੍ਹਾਂ ਸ਼ਹਿਰਾਂ ’ਚ ਜਾਰੀ ਅਲਰਟ

ਚੰਡੀਗੜ੍ਹ। Weather Today : ਪੰਜਾਬ ’ਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨਿੱਚਰਵਾਰ ਨੂੰ ਕੁਝ ਇਲਾਕਿਆਂ ’ਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ’ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ’ਚ ਪਾਕੇਟ ਰੇਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ ਸਮੇਤ ਪੱਛਮੀ ਮਾਲਵੇ ’ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। Weather Update

2 ਦਿਨਾਂ ਦੇ ਖ਼ੁਸ਼ਕ ਮੌਸਮ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪੰਜਾਬ ’ਚ ਦੋਵੇਂ ਦਿਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੰਮ੍ਰਿਤਸਰ ’ਚ ਸ਼ਨਿੱਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। Weather Today

Read Also : Varanasi News: ਸੈਲਫੀ ਦੇ ਸ਼ੌਕੀਨ ਸਾਵਧਾਨ, ਤਿੰਨ ਵਿਦਿਆਰਥੀ ਗੰਗਾ ’ਚ ਡੁੱਬੇ

ਜਲੰਧਰ ’ਚ ਸ਼ਨਿੱਚਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ’ਚ ਸ਼ਨਿੱਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਇਸੇ ਤਰ੍ਹਾਂ ਮੋਹਾਲੀ ’ਚ ਸ਼ਨਿੱਚਰਵਾਰ ਸ਼ਾਮ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। Weather Today

LEAVE A REPLY

Please enter your comment!
Please enter your name here