ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News Storm Rain Al...

    Storm Rain Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖਬਰ

    Storm Rain Alert
    Storm Rain Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖਬਰ

    Storm Rain Alert: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੌਰਾਨ, ਅੱਜ ਵੀ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 16 ਜ਼ਿਲ੍ਹਿਆਂ ’ਚ ਤੂਫ਼ਾਨ ਤੇ ਮੀਂਹ ਸਬੰਧੀ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਗਲੇ 6 ਦਿਨਾਂ ’ਚ ਪੰਜਾਬ ’ਚ ਵੀ ਤੇਜ਼ ਹਵਾਵਾਂ ਚੱਲਣਗੀਆਂ।

    ਇਹ ਖਬਰ ਵੀ ਪੜ੍ਹੋ : Bhakra Water Services: ਪਾਣੀ ਲਈ ਹਾਹਾਕਾਰ, ਇਸ ਜ਼ਿਲ੍ਹੇ ਦੀਆਂ ਨਹਿਰਾਂ ’ਚ ਭਾਖੜਾ ਦਾ ਪਾਣੀ ਬੰਦ, ਪਿੰਡਾਂ ’ਚ ਪਾਣੀ ਦ…

    ਵਿਭਾਗ ਨੇ ਅੱਜ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਕਪੂਰਥਲਾ, ਪਟਿਆਲਾ, ਬਠਿੰਡਾ, ਮਾਨਸਾ, ਮੋਹਾਲੀ, ਨਵਾਂਸ਼ਹਿਰ, ਫਾਜ਼ਿਲਕਾ, ਬਠਿੰਡਾ ਤੇ ਫਤਿਹਗੜ੍ਹ ਸਾਹਿਬ ’ਚ ਯੈਲੋ ਅਲਰਟ ਜਾਰੀ ਕੀਤਾ ਹੈ ਤੇ ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ’ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ’ਚ ਬਦਲਾਅ ਤੋਂ ਬਾਅਦ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਪੰਜ ਦਿਨਾਂ ’ਚ ਪੰਜਾਬ ’ਚ ਤੇਜ਼ ਹਵਾਵਾਂ ਚੱਲਣਗੀਆਂ ਤੇ ਕਈ ਇਲਾਕਿਆਂ ’ਚ ਗਰਜ ਦੇ ਨਾਲ-ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। Storm Rain Alert