ਪੰਜਾਬ ’ਚ ਅੱਤਵਾਦੀ ਹਮਲੇ ਦਾ ਅਲਰਟ, ਕੇਂਦਰੀ ਏਜੰਸੀਆਂ ਨੇ ਭੇਜਿਆ ਪੰਜਾਬ ਨੂੰ ਇਨਪੁਟ

ਪੰਜਾਬ ’ਚ ਅੱਤਵਾਦੀ ਹਮਲੇ ਦਾ ਅਲਰਟ, ਕੇਂਦਰੀ ਏਜੰਸੀਆਂ ਨੇ ਭੇਜਿਆ ਪੰਜਾਬ ਨੂੰ ਇਨਪੁਟ

ਚੰਡੀਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ ’ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ।

ਦਿੱਲੀ ਤੋਂ ਫੜੇ ਗਏ ਅੱਤਵਾਦੀਆਂ ਤੋਂ ਵੀ ਹੋਇਆ ਖੁਲਾਸਾ

ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਤੋਂ 4 ਅੱਤਵਾਦੀਆਂ ਨੂੰ ਫੜਿਆ ਸੀ। ਇਨ੍ਹਾਂ ਵਿੱਚ ਦੀਪਕ ਮੋਗਾ, ਸੰਨੀ ਈਸਾਪੁਰ, ਸੰਦੀਪ ਸਿੰਘ ਅਤੇ ਵਿਪਨ ਜਾਖੜ ਸ਼ਾਮਲ ਸਨ। ਇਹ ਚਾਰੋਂ ਕੈਨੇਡਾ ’ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟ੍ਰੇਲੀਆ ’ਚ ਬੈਠੇ ਗੁਰਜੰਟਾ ਜੰਟਾ ਦੇ ਸੰਪਰਕ ’ਚ ਸਨ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਸੀ ਕਿ ਦਿੱਲੀ ਅਤੇ ਮੋਗਾ ਦੇ ਨਾਲ-ਨਾਲ ਮੋਹਾਲੀ ਵੀ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਟਾਰਗੇਟ ਕਿਲਿੰਗ ਦੀ ਜਾਣਕਾਰੀ ਮਿਲੀ। ਪੰਜਾਬ ਪੁਲਿਸ ਨੇ ਇਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦਾ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here