
ਧੋਨੀ ਨਾਲ ਸੁਰੇਸ਼ ਰੈਨਾ ਨੇ ਵੀ ਲਿਆ ਸੰਨਿਆਸ
ਨਾਗਪੁਰ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ‘ਤੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਸਾਰੇ ਭਾਰਤੀ ਧੋਨੀ ‘ਤੇ ਮਾਣ ਕਰਦੇ ਹਨ। ਧੋਨੀ ਨੇ ਸ਼ਨਿੱਚਰਵਾਰ ਨੂੰ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਇਸ ਤੋਂ ਤੁਰੰਤ ਬਾਅਦ ਟੀਮ ਇੰਡੀਆ ਦੇ ਆਲਰਾਊਂਡਰ ਤੇ ਧੋਨੀ ਦੇ ਸਾਥੀ ਖਿਡਾਰੀ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਦੋਵੇਂ ਖਿਡਾਰੀ ਹਾਲਾਂਕਿ, ਆਈਪੀਐਲ ਵਿੱਚ ਖੇਡਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.













