ਦਿੱਲੀ ਦੇ ਸਾਰੇ ਸਕੂਲ 31 ਅਕਤੂਬਰ ਤੱਕ ਰਹਿਣਗੇ ਬੰਦ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸਾਰੇ ਸਕੂਲ 31 ਅਕਤੂਬਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਸਿਸੋਦੀਆ ਨੇ ਟਵੀਟ ਕੀਤਾ, ‘ਕੋਰੋਨਾ ਕਾਰਨ ਦਿੱਲੀ ਦੇ ਸਾਰੇ ਸਕੂਲ 31 ਅਕਤੂਬਰ ਤੱਕ ਬੰਦ ਰਹਿਣਗੇ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਕ ਮਾਪੇ ਹੋਣ ਦੇ ਨਾਤੇ ਉਹ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹਨ। ਇਸ ਸਮੇਂ ਬੱਚਿਆਂ ਦੀ ਸਿਹਤ ਸੰਬੰਧੀ ਕੋਈ ਜੋਖਮ ਲੈਣਾ ਉਚਿਤ ਨਹੀਂ ਹੋਵੇਗਾ’।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.













