ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ: ਨਾਗਰਾ
(ਅਨਿਲ ਲੁਟਾਵਾ) ਫ਼ਤਹਗਿੜ੍ਹ ਸਾਹਿਬ। ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁਲ ਹਿੰਦ ਕਾਂਗਰਸ ਕਮੇਟੀ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਮੱਧਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਵੱਲੋਂ ਕੱਢੀ ਜਾ ਰਹੀ ‘ਜਨ-ਅਕਰੋਸ਼ ਯਾਤਰਾ’ ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਸਦਾ ਹੀ ਉਹ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਤੇ ਪਾਰਟੀ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਵੀ ਉਹ ਤਨਦੇਹੀ ਨਾਲ ਨਿਭਾਉਣਗੇ। (All India Congress Party)
ਇਹ ਵੀ ਪੜ੍ਹੋ : Vitamin D Deficiency Symptoms : ਔਰਤਾਂ, ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਨਹੀਂ ਤਾਂ ਪ੍ਰਭਾਵਿਤ ਹੋ ਸਕਦੀ ਹੈ ਤੁਹਾਡੀ ਸਿਹਤ
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੀਆਂ ਨੀਤੀਆਂ ਨੂੰ ਦੇਸ਼ ਦੇ ਲੋਕ ਨਕਾਰ ਰਹੇ ਹਨ ਤੇ ਹੁਣ ਭਾਜਪਾ ਦੀਆਂ ਫ਼ਾਸ਼ੀਵਾਦੀ ਨੀਤੀਆਂ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਜਿੰਨੇ ਵੀ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਸੂਬਿਆਂ ਵਿੱਚ ਕੇਂਦਰ ਦੀਆਂ ਸੂਬਿਆਂ ਪ੍ਰਤੀ ਪੱਖਪਾਤੀ ਨੀਤੀਆਂ ਦੇ ਬਾਵਜੂਦ , ਵਿਕਾਸ ਕੀਤਾ ਜਾ ਰਿਹਾ ਹੈ ਤੇ ਜਿੰਨੇ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸ. ਨਾਗਰਾ ਨੇ ਕਿਹਾ ਕਿ ਮੱਧਪ੍ਰਦੇਸ਼ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਦੇਸ਼ ਤੇ ਸੂਬਿਆਂ ਦੀ ਤਰੱਕੀ ਸਿਰਫ਼ ਕਾਂਗਰਸ ਪਾਰਟੀ ਨੂੰ ਸੇਵਾ ਸੌਂਪ ਕੇ ਹੀ ਹੋ ਸਕਦੀ ਹੈ। ਇਸ ਲਈ ਮੱਧਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ।