ਪੰਜਾਬ ਦਾ ਸਾਰਾ ਜ਼ਮੀਨੀ ਰਿਕਾਰਡ ਹੋਵੇਗਾ ਆਨਲਾਈਨ : ਸੀਐਮ ਮਾਨ 

Land Records
ਪੰਜਾਬ ਦਾ ਸਾਰਾ ਜ਼ਮੀਨੀ ਰਿਕਾਰਡ ਹੋਵੇਗਾ ਆਨਲਾਈਨ : ਸੀਐਮ ਮਾਨ 

ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਕੀਤੀ ਚਰਚਾ | Land Records

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੌਰਾਨ ਸੂਬੇ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। (Land Records) ਇਸ ਸਬੰਧੀ ਉਨ੍ਹਾਂ ਤਹਿਸੀਲਾਂ ਵਿੱਚ ਸੁਧਾਰ ਲਈ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਤਹਿਸੀਲਾਂ ਦੀ ਕਾਰਜ ਭਾਸ਼ਾ ਸਰਲ ਪੰਜਾਬੀ ਵਿੱਚ ਹੋਵੇਗੀ। ਇਸ ਕਾਰਨ ਲੋਕਾਂ ਨੂੰ ਰਿਕਾਰਡ ਪੜ੍ਹਨ ਜਾਂ ਲਿਖਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਵੀ ਕੀਤਾ। ਉਨਾਂ ਟਵੀਟ ’ਚ ਲਿਖਿਆ ਕਿ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ (Land Records ) ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ… ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ…