ਸਰਕਾਰ ਨੇ 16 ਜੂਨ ਨੂੰ ਬੁਲਾਈ ਸਰਵਦਲੀ ਬੈਠਕ
ਨਵੀਂ ਦਿੱਲੀ, ਏਜੰਸੀ। ਸਰਕਾਰ ਨੇ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 16 ਜੂਨ ਨੂੰ ਸਰਵਦਲੀ ਬੈਠਕ ਬੁਲਾਈ ਹੈ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੇ 16 ਜੂਨ ਨੂੰ ਸਵੇਰੇ 11 ਵਜੇ ਸਾਰੇ ਦਲਾਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਸੰਸਦ ਦਾ ਸੈਸ਼ਨ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਬੁਲਾਈ ਗਈ ਇਸ ਬੈਠਕ ਦਾ ਉਦੇਸ਼ ਸੰਸਦ ਦਾ ਕੰਮਕਾਜ ਸੁਚਾਰੂ ਤੌਰ ‘ਤੇ ਚਲਾਉਣ ਲਈ ਸਾਰੇ ਦਲਾਂ ਨਾਲ ਸਹਿਮਤੀ ਬਣਾਉਣਾ ਹੈ।
ਸਰਕਾਰ ਨੇ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 16 ਜੂਨ ਨੂੰ ਸਰਵਦਲੀ ਬੈਠਕ ਬੁਲਾਈ ਹੈ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੇ 16 ਜੂਨ ਨੂੰ ਸਵੇਰੇ 11 ਵਜੇ ਸਾਰੇ ਦਲਾਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਸੰਸਦ ਦਾ ਸੈਸ਼ਨ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਬੁਲਾਈ ਗਈ ਇਸ ਬੈਠਕ ਦਾ ਉਦੇਸ਼ ਸੰਸਦ ਦਾ ਕੰਮਕਾਜ ਸੁਚਾਰੂ ਤੌਰ ‘ਤੇ ਚਲਾਉਣ ਲਈ ਸਾਰੇ ਦਲਾਂ ਨਾਲ ਸਹਿਮਤੀ ਬਣਾਉਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।