Punjab Panchayat Elections: ਹਾਈਕੋਰਟ ਵੱਲੋਂ ਸਾਰੀ ਪਟੀਸ਼ਨਾਂ ਖਾਰਿਜ, ਸਾਰੀਆਂ ਪੰਚਾਇਤਾਂ ਲਈ ਪੈਣਗੀਆਂ ਵੋਟਾਂ

Punjab Panchayat Elections

Punjab Panchayat Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੰਚਾਇਤਾਂ ਚੋਣਾਂ ਨੂੰ ਲੈ ਕੇ ਰਾਹ ਸਾਫ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਦੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਸੀ। ਹੁਣ 15 ਅਕਤੂਬਰ ਨੂੰ ਸੂਬੇ ’ਚ ਸਾਰੀਆਂ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ।

15 ਅਕਤੂਬਰ ਨੂੰ ਸੂਬੇ ’ਚ ਸਾਰੀਆਂ ਪੰਚਾਇਤੀ ਚੋਣਾਂ ਲਈ ਵੋਟਾਂ

  • ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ।
  • ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ
  • ਪੰਚਾਇਤੀ ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਕੀਤੇ ਤਾਇਨਾਤ