ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ 7 ਤੋਂ : ਹਰਗੋਬਿੰਦ ਕੌਰ

Anganwadi Workers Sachkahoon

ਵਰਕਰਾਂ ਤੇ ਹੈਲਪਰਾਂ ਖੂਨ ਨਾਲ ਲਿਖਣਗੀਆਂ ਮੰਗ ਪੱਤਰ

ਸੁਰੇਸ਼ ਗਰਗ, ਸ੍ਰੀ ਮੁਕਤਸਰ ਸਾਹਿਬ । ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ-ਦੋ ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।

ਉਹਨਾਂ ਦੱਸਿਆ ਕਿ 7 ਅਤੇ 8 ਅਗਸਤ ਨੂੰ ਅੰਮਿ੍ਰਤਸਰ ਵਿਖੇ ਮੰਤਰੀ ਓ.ਪੀ ਸੋਨੀ ਦੇ ਘਰ ਦਾ ਘਿਰਾਓ, 14 ਅਤੇ 15 ਅਗਸਤ ਨੂੰ ਗੁਰੂ ਹਰਸਹਾਏ ਵਿਖੇ ਰਾਣਾ ਸੋਢੀ ਦੇ ਘਰ ਦਾ ਘਿਰਾਓ, 24 ਅਤੇ 25 ਅਗਸਤ ਨੂੰ ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ, 28 ਅਤੇ 29 ਅਗਸਤ ਨੂੰ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ, 4 ਅਤੇ 5 ਸਤੰਬਰ ਨੂੰ ਦੀਨਾਨਗਰ ਵਿਖੇ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ, 11 ਅਤੇ 12 ਸਤੰਬਰ ਨੂੰ ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ, 18 ਅਤੇ 19 ਸਤੰਬਰ ਨੂੰ ਸੰਗਰੂਰ ਵਿਖੇ ਵਿਜੇ ਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਅਤੇ 25 ਤੇ 26 ਸਤੰਬਰ ਨੂੰ ਮਲੇਰਕੋਟਲਾ ਵਿਖੇ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਤੇ ਹੈਲਪਰਾਂ ਆਪਣਾ ਖੂਨ ਕੱਢ ਕੇ ਤੇ ਉਸ ਨਾਲ ਮੰਗ ਪੱਤਰ ਲਿਖ ਕੇ ਮੰਤਰੀਆਂ ਨੂੰ ਇਹ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਦੇਣਗੀਆਂ। ਉਹਨਾਂ ਦੱਸਿਆ ਕਿ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ