ਕਿਹਾ, ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ
ਇੱਕ ਮੰਤਰੀ ਅਤੇ ਵਿਧਾਇਕ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬੇਬਾਕੀ ਨਾਲ ਨਿਭਾਉਂਦੇ ਰਹਿਣ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ, (ਅਸ਼ਵਨੀ ਚਾਵਲਾ)।ਪੰਜਾਬ ਦੇ ਖੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਐਤਵਾਰ ਨੂੰ ਉਨਾਂ ਖਿਲਾਫ ਲਗਾਏ ਸਾਰੇ ਦੋਸ਼ਾਂ ਨੂੰ ਨਿਰਾਰਥਕ ਅਤੇ ਵਿਅੰਗਾਤਮਕ ਦੱਸਦਿਆਂ ਉਨਾਂ ਕਿਹਾ ਕਿ ਡੀਐਸਪੀ ਜਾਣ ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਮਾਣਯੋਗ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨਾਂ ਨੂੰ ਨਿਰਦੋਸ਼ ਕਰਾਰ ਦੇ ਦਿੱਤਾ ਸੀ।
ਇਥੇ ਜਾਰੀ ਇਕ ਬਿਆਨ ਵਿੱਚ ਆਸ਼ੂ ਨੇ ਕਿਹਾ ਕਿ ਇਹਨਾ ਸ਼ਰਮਨਾਕ ਝੂਠਾਂ ਦਾ ਜਵਾਬ ਦੇਣਾ ਵੀ ਮੇਰੇ ਲਈ ਹੱਤਕ ਵਾਲੀ ਗੱਲ ਹੈ ਇਹ ਸ਼ਰਮਨਾਕ ਸੀ ਕਿ ਮੇਰੇ ਪਰਿਵਾਰ ਦੇ ਇਕ ਉੂਸ ਮੈਂਬਰ ਦਾ ਨਾਮ ਇਸ ਵਿਚ ਘਸੀਟਿਆ ਜਾ ਰਿਹਾ ਹੈ ਜੋ ਹੁਣ ਦੁਨੀਆਂ ਵਿਚ ਨਹੀਂ। ਆਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦੀ ਕੁਦਰਤੀ ਮੌਤ ਹੋ ਗਈ ਸੀ
ਉਨਾਂ ਕਿਹਾ ਕਿ ਮੇਰੀ ਜ਼ਿੰਦਗੀ ਜਾਂਚ -ਪੜਤਾਲ ਲਈ ਖੁੱਲੀ ਹੈ ਅਤੇ ਕਾਨੂੰਨੀ ਪ੍ਰਕਿਰਿਆਵਾਂ ਖਤਮ ਹੋਣ ਤੋਂ ਬਾਅਦ ਹੀ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਮੁਅੱਤਲ ਕੀਤੇ ਡੀ.ਐਸ.ਪੀ ਵੱਲੋਂ ਲਗਾਏ ਝੂਠੇ ਦੋਸ਼ਾਂ ‘ਤੇ ਸਖ਼ਤ ਵਿਰੋਧ ਕਰਦਿਆਂ ਆਸ਼ੂ ਨੇ ਕਿਹਾ ਕਿ ਜੇ ਉਹ ਕੁਝ ਕਹਿਣਾ ਚਾਹੁੰਦਾ ਹੈ ਤਾਂ ਉਸਨੂੰ ਅਦਾਲਤਾਂ ਕੋਲ ਜਾਣਾ ਚਾਹੀਦਾ ਜੋ ਅਜਿਹੇ ਮਾਮਲਿਆਂ ਦਾ ਫ਼ੈਸਲਾ ਕਰਨ ਦੇ ਪੂਰੀ ਤਰਾਂ ਸਮਰੱਥ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।