ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home ਰੂਹਾਨੀਅਤ ਅਨਮੋਲ ਬਚਨ ਹਮੇਸ਼ਾ ਮਿਹਨਤ ਦ...

    ਹਮੇਸ਼ਾ ਮਿਹਨਤ ਦੀ ਕਮਾਈ ਕਰ ਕੇ ਖਾਓ: ਪੂਜਨੀਕ ਗੁਰੂ ਜੀ

    Anmol Vachan Sachkahoon

    ਹਮੇਸ਼ਾ ਮਿਹਨਤ ਦੀ ਕਮਾਈ ਕਰ ਕੇ ਖਾਓ: ਪੂਜਨੀਕ ਗੁਰੂ ਜੀ

    ਸੱਚ ਕਹੂੰ ਨਿਊਜ਼, ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਇਸ ਸੰਸਾਰ ’ਚ ਸਦਾ ਖੁਸ਼ ਰਹਿਣਾ ਚਾਹੁੰਦਾ ਹੈ, ਕੋਈ ਵੀ ਇਨਸਾਨ ਅਜਿਹਾ ਨਹੀਂ ਹੁੰਦਾ ਜੋ ਗ਼ਮਗੀਨ ਰਹਿਣਾ, ਦੁਖੀ, ਪਰੇਸ਼ਾਨ ਰਹਿਣਾ ਚਾਹੇ ਪਰ ਇਸ ਸੁਖ਼ ਨੂੰ ਪਾਉਣ ਲਈ ਲੋਕਾਂ ਨੇ ਬਹੁਤ ਸਾਰੇ ਰਸਤੇ ਅਪਣਾ ਲਏ ਹਨ ਸਭ ਤੋਂ ਵੱਡਾ, ਸਭ ਤੋਂ ਅਹਿਮ ਰਸਤਾ ਜੋ ਲੋਕ ਸੋਚਦੇ ਹਨ ਉਹ ਹੈ ਰੁਪਇਆ-ਪੈਸਾ ਠੱਗੀ, ਬੇਈਮਾਨੀ, ਕਿਸੇ ਦਾ ਹੱਕ ਮਾਰ ਕੇ ਖਾਣਾ, ਕਮਜ਼ੋਰ ਨੂੰ ਦਬਾ ਕੇ, ਹਰ ਤਰੀਕੇ ਨਾਲ ਲੋਕ ਪੈਸਾ ਕਮਾਉਂਦੇ ਹਨ ਜ਼ਿਆਦਾਤਰ ਲੋਕ ਨਜਾਇਜ਼ ਤਰੀਕੇ ਨਾਲ ਪੈਸੇ ਕਮਾਉਂਦੇ ਹਨ ਅਤੇ ਸੋਚਦੇ ਹਨ ਕਿ ਇਸ ਨਾਲ ਸੁਖ ਮਿਲੇਗਾ।

    ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਪੀਰ-ਪੈਗੰਬਰਾਂ ਨੇ ਕਿਹਾ, ‘ਮਾਇਆ ਹੋਈ ਨਾਗਨੀ ਜਗਤ ਰਹੀ ਡਹਿਕਾਏ, ਜੋ ਇਸਕੀ ਸੇਵਾ ਕਰੇ ਉਸਕੋ ਹੀ ਯੇ ਖਾਏ’ ਪਾਪ-ਜ਼ੁਲਮ ਦੀ ਕਮਾਈ, ਕਿਸੇ ਨੂੰ ਆਤਮਿਕ-ਸ਼ਾਂਤੀ ਨਹੀਂ ਲੈਣ ਦਿੰਦੀ ਜਿਵੇਂ-ਜਿਵੇਂ ਪਾਪ-ਜ਼ੁਲਮ ਦੀ ਕਮਾਈ ਵਧਦੀ ਜਾਂਦੀ ਹੈ, ਘਰ ’ਚੋਂ ਪਿਆਰ-ਮੁਹੱਬਤ, ਸੁਖ-ਸ਼ਾਂਤੀ ਸਭ ਚਲੀ ਜਾਂਦੀ ਹੈ, ਸਰੀਰ ਰੋਗਾਂ ਦਾ ਘਰ ਬਣ ਜਾਂਦਾ ਹੈ ਪਰੇਸ਼ਾਨੀਆਂ ਦਾ ਆਲਮ, ਟੈਨਸ਼ਨ, ਚਿੰਤਾ ਇਨਸਾਨ ਨੂੰ ਘੇਰ ਲੈਂਦੀ ਹੈ ਅਤੇ ਇਨਸਾਨ ਬੇਚੈਨ ਰਹਿੰਦਾ ਹੈ।

    ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਠੱਗੀ, ਬੇਈਮਾਨੀ, ਭ੍ਰਿਸ਼ਟਾਚਾਰ ਦੀ ਕਮਾਈ ਕਦੇ ਕਿਸੇ ਨੂੰ ਆਤਮਿਕ ਸ਼ਾਂਤੀ ਨਹੀਂ ਲੈਣ ਦਿੰਦੀ, ਗੁਰੂ ਜੀ ਨੇ ਫ਼ਰਮਾਇਆ ਕਿ ਪੈਸਾ ਕਮਾਓ, ਜਿੰਨੇ ਮਰਜ਼ੀ ਅਮੀਰ ਬਣ ਜਾਓ ਪਰ ਧਰਮਾਂ ਦੇ ਅਨੁਸਾਰ ਸਾਡੇ ਹਿੰਦੂ ਧਰਮ ਚ ਲਿਖਿਆ ਹੈ ਸਖ਼ਤ ਮਿਹਨਤ ਕਰੋ, ਮਿਹਨਤ ਦੀ ਕਰ ਕੇ ਖਾਓ ਇਸਲਾਮ ਧਰਮ ’ਚ ਲਿਖਿਆ ਹੈ ਹੱਕ-ਹਲਾਲ ਦੀ ਰੋਜ਼ੀ-ਰੋਟੀ ਖਾਓ, ਸਿੱਖ ਧਰਮ ’ਚ ਲਿਖਿਆ ਹੈ ਦਸਾਂ ਨਹੁੰਆਂ ਦੀ ਕਿਰਤ ਕਰਕੇ ਖਾਓ ਅਤੇ ਈਸਾਈ ਧਰਮ ’ਚ ਲਿਖਿਆ ਹੈ ‘ਹਾਰਡ ਵਰਕ’ ਕਰਕੇ ਖਾਓ ਕਮਾਈ ਕਰਨ ਤੋਂ ਕੋਈ ਧਰਮ ਨਹੀਂ ਰੋਕਦਾ, ਜਿੰਨੀ ਮਰਜ਼ੀ ਕਮਾਈ ਕਰੋ ਪਰ ਕਿਸੇ ਦਾ ਹੱਕ ਕਦੇ ਨਾ ਮਾਰੋ, ਕਦੇ ਕਿਸੇ ਦਾ ਬੁਰਾ ਨਾ ਕਰੋ, ਸਭ ਲਈ ਮਾਲਕ ਅੱਗੇ ਦੁਆ ਕਰੋ ਅਤੇ ਸਭ ਦਾ ਭਲ਼ਾ ਮੰਗੋ ਭਲ਼ਾ ਕਰੋ ਤਾਂ ਮਾਲਕ ਤੁਹਾਡਾ ਭਲ਼ਾ ਜ਼ਰੂਰ ਕਰੇਗਾ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਜੋ ਦੂਜਿਆਂ ਦਾ ਬੁਰਾ ਕਰਦੇ ਹਨ, ਬੁਰਾ ਸੋਚਦੇ ਹਨ ਉਨ੍ਹਾਂ ਦਾ ਕਦੇ ਵੀ ਭਲ਼ਾ ਨਹੀਂ ਹੁੰਦਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।