ਅਮਨ ਅਰੋੜਾ ਨੇ 45 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

Anganwadi workers
ਸੁਨਾਮ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕੈਬਨਟ ਮੰਤਰੀ ਅਮਨ ਅਰੋੜਾ।

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਰੋਜ਼ਾਨਾ ਵੱਡੀ ਗਿਣਤੀ ਹੁਨਰਮੰਦਾਂ ਨੂੰ ਬਿਨਾਂ ਕਿਸੇ ਸਿਫਾਰਿਸ਼ ਤੋਂ ਮਿਲ ਰਹੀਆਂ ਹਨ ਨੌਕਰੀਆਂ : ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ 45 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਆਪਣੀਆਂ ਸੇਵਾਵਾਂ ਪੇਸ਼ੇਵਾਰ ਤੇ ਵਧੀਆ ਢੰਗ ਨਾਲ ਨਿਭਾਅ ਕੇ ਬੱਚਿਆਂ ਨੂੰ ਸ਼ੁਰੂ ਤੋਂ ਹੀ ਤੰਦਰੁਸਤ ਬਣਾਉਣ ਵਿੱਚ ਵੱਡਾ ਰੋਲ ਅਦਾ ਕਰ ਸਕਦੇ ਹਨ। (Anganwadi workers)

ਇਹ ਵੀ ਪੜ੍ਹੋ : Asian Games 2023 : ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ

ਇੱਥੇ ਆਪਣੇ ਦਫ਼ਤਰ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਅਤੇ ਖਾਸ ਕਰਕੇ ਆਮ ਲੋਕਾਂ ਦੇ ਹਿੱਤਾਂ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਲਈ ਸੁਹਿਰਦ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਵੱਡੀ ਗਿਣਤੀ ਹੁਨਰਮੰਦਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਸਦਕਾ ਉਨ੍ਹਾਂ ਦੇ ਘਰਾਂ ਨੂੰ ਵੀ ਰੁਸ਼ਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸੁਨਾਮ – 1 ਦੇ ਪਿੰਡਾਂ ਤੇ ਸ਼ਹਿਰਾਂ ਵਿਚੋਂ 22, ਸੁਨਾਮ – 2 ਦੇ 2 ਅਤੇ ਸੁਨਾਮ ਹਲਕੇ ਵਿੱਚ ਆਉਂਦੇ ਸੰਗਰੂਰ ਦੇ 21 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਸ਼ਹਿਰ ਵਾਸੀਆਂ ਨੂੰ ਛੇਤੀ ਦਿੱਤਾ ਜਾਵੇਗਾ ਤੋਹਫ਼ਾ

Anganwadi workers

ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਨਾਲ-ਨਾਲ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਲਕਾ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਰੇਲਵੇ ਨਾਲ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਸ਼ਹਿਰ ਦਾ ਚਿਰਾਂ ਤੋਂ ਲਟਕਿਆ ਇੱਕ ਬਹੁਤ ਹੀ ਅਹਿਮ ਮਸਲਾ ਹੱਲ ਕਰਵਾਇਆ ਗਿਆ ਹੈ ਅਤੇ ਦੀਵਾਲੀ ਤੱਕ ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਚੌੜੀ ਕਰਨ ਤੇ ਦੀਵਾਰਾਂ ਦੀ ਉਸਾਰੀ ਦਾ ਕੰਮ ਪੂਰਾ ਕਰਕੇ ਸ਼ਹਿਰ ਵਾਸੀਆਂ ਨੂੰ ਤੋਹਫ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਿਰਫ ਕੰਮ ਕਰਵਾਉਣ ਵਿੱਚ ਯਕੀਨ ਰੱਖਦੇ ਹਨ ਜਦੋਂਕਿ ਵਿਰੋਧੀ ਸਿਰਫ ਗੱਲਾਂ ਕਰਨ ਤੱਕ ਹੀ ਸੀਮਤ ਹਨ ਅਤੇ ਹੁਣ ਲੋਕਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਦੇ ਮਸਲੇ ਕੌਣ ਹੱਲ ਕਰਵਾ ਰਿਹਾ ਹੈ। (Anganwadi workers)

ਇਸ ਮੌਕੇ ਸੀਡੀਪੀਓ ਸੁਨਾਮ ਰੇਖਾ ਰਾਣੀ, ਸੀਡੀਪੀਓ ਸੁਨਾਮ-2 ਗੁਰਵਿੰਦਰ ਸਿੰਘ, ਸੀਡੀਪੀਓ ਸੰਗਰੂਰ ਗੁਰਪਿੰਦਰਪਾਲ ਕੌਰ, ਜਸਪਾਲ ਕੌਰ ਚੇਅਰਪਰਸਨ, ਸੁੱਖ ਸਾਹੋਕੇ, ਲਾਭ ਸਿੰਘ ਨੀਲੋਵਾਲ, ਅਮਰੀਕ ਸਿੰਘ ਧਾਲੀਵਾਲ, ਨਰਿੰਦਰ ਠੇਕੇਦਾਰ, ਹਰਪਾਲ ਸਿੰਘ ਬਡਰੁੱਖਾਂ ਵੀ ਮੌਜੂਦ ਸਨ।