ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਅਮਨ ਅਰੋੜਾ ਨੇ ...

    ਅਮਨ ਅਰੋੜਾ ਨੇ ਸਕੂਲਾਂ ਨੂੰ ਦਿੱਤਾ ਤੋਹਫ਼ਾ

    ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਅਰੋੜਾ

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰੀ ਸਕੂਲਾਂ ਵਿੱਚ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ’ਤੇ ਲੋਕ ਸੰਪਰਕ, ਨਵੀਂ ’ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ’ਤੇ ਮਕਾਨ ਉਸਾਰੀ, ਪਿ੍ਰੰਟਿੰਗ ’ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਪਿੰਡ ਨਾਗਰਾ ਅਤੇ ਜਖੇਪਲ ਚੌਵਾਸ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਬਣਨ ਵਾਲੇ ਕਲਾਸਰੂਮਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

    ਹਲਕਾ ਸੁਨਾਮ ਦੇ 7 ਸਕੂਲਾਂ ਵਿੱਚ ਨਵੇਂ ਕਲਾਸਰੂਮ ਦੇ ਨਿਰਮਾਣ ਲਈ 98 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਦੇ 7 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 13 ਨਵੇਂ ਕਲਾਸਰੂਮ ਬਣਾਉਣ ਲਈ 98 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਜਿਸ ਦੀ ਪਹਿਲੀ ਕਿਸ਼ਤ ਵਜੋਂ 39 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਨਾਗਰਾ, ਲਖਮੀਰਵਾਲਾ, ਈਲਵਾਲ, ਬਿਜਲਪੁਰ ਵਿਖੇ 2-2 ਕਲਾਸਰੂਮ ਲਈ 48 ਲੱਖ ਰੁਪਏ, ਚੌਵਾਸ ਵਿਖੇ 3 ਕਲਾਸਰੂਮ ਲਈ 9 ਲੱਖ ਰੁਪਏ, ਸ਼ਾਹਪੁਰ ’ਤੇ ਤੋਲਾਵਾਲ ਵਿਚ 1-1 ਕਲਾਸਰੂਮ ਬਣਾਉਣ ਲਈ 6 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। (Aman Arora)

    ਉਨ੍ਹਾਂ ਦੱਸਿਆ ਕਿ ਜਲਦੀ ਹੀ ਲੋਕਾਂ ਨੂੰ ਸਿਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਬਦਲਾਅ ਨਜ਼ਰ ਆਉਣਗੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਟੀਚੇ ਤਹਿਤ 36 ਅਧਿਆਪਕਾਂ ਦਾ ਵਫ਼ਦ ਵਿਸ਼ੇਸ਼ ਤੌਰ ’ਤੇ ਸਿੰਘਾਪੁਰ ਭੇਜਿਆ ਤਾਂ ਜੋ ਉਹ ਵਾਪਸ ਆ ਕੇ ਆਪਣੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਸਹਿਯੋਗ ਕਰ ਸਕਣ।

    ਕੀਤੇ ਕੰਮਾਂ ਦੇ ਨਤੀਜੇ ਜਲਦੀ ਹੋਣਗੇ ਸਾਹਮਣੇ | Aman Arora

    ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਚਮਕਾਉਣ ਲਈ ਉਨ੍ਹਾਂ ਨੂੰ ਸਕੂਲੀ ਸਿੱਖਿਆ ਦੌਰਾਨ ਵਧੀਆ ਬੁਨਿਆਦੀ ਢਾਂਚਾ, ਉਸਾਰੂ ਮਾਹੌਲ ਅਤੇ ਸੂਝਵਾਨ ਅਧਿਆਪਕਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਪਿੰਡਾਂ ਦੇ ਨਿਵਾਸੀਆਂ ਨੂੰ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਨਾਲ ਨਾਲ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਦੇ ਹਰ ਸ਼ਹਿਰੀ ’ ਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜਾਂ ਲਈ ਉਹ ਦਿਨ ਰਾਤ ਸਰਗਰਮ ਹਨ।

    ਇਸ ਮੌਕੇ ਪਿ੍ਰੰਸੀਪਲ ਸਰਕਾਰੀ ਸਕੂਲ ਨਾਗਰਾ ਅਸ਼ੋਕ ਠਾਕੁਰ, ਆਗੂ ਜਗਤਾਰ ਸਿੰਘ ਤਾਰੀ ਨਾਗਰਾ, ਗੁਰਤੇਜ ਸਿੰਘ ਨਾਗਰਾ, ਰਾਣਾ ਜਵੰਧਾ, ਲਖਵਿੰਦਰ ਸਿੰਘ ਨਾਗਰਾ, ਲਾਭ ਸਿੰਘ ਨੀਲੋਵਾਲ, ਪਰਮਿੰਦਰ ਸਿੰਘ ਧਾਲੀਵਾਲ, ਗੁਰਚਰਨ ਸਿੰਘ, ਗੁਰਤੇਜ ਸਿੰਘ, ਸਰਪੰਚ ਮੱਖਣ ਸਿੰਘ, ਸੈਸੀ ਸਿੰਘ ਮੈਬਰ, ਲਾਲ ਸਿੰਘ, ਰਾਜ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ ਆਦਿ ਵੀ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here