Anil Vij: ਮੰਤਰੀ ਅਨਿਲ ਵਿੱਜ ਨਾਲ ਅਮਨਦੀਪ ਭਰਥ ਨੇ ਕੀਤੀ ਮੁਲਾਕਾਤ

Anil Vij

Anil Vij: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨਾਲ ਜਨਨਾਇਕ ਕਾਰਪੁਰੀ ਠਾਕੁਰ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਅਮਨਦੀਪ ਭਰਥ ਨੇ ਮੁਲਾਕਾਤ ਕੀਤੀ। ਇਸ ਸਬੰਧੀ ਅਮਨਦੀਪ ਭਰਥ ਨੇ ਦੱਸਿਆ ਕਿ ਉਹਨਾਂ ਵੱਲੋਂ ਮੰਤਰੀ ਅਨਿਲ ਵਿੱਜ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦੇ ਜਨਮ ਦਿਨ ’ਤੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ।

ਇਹ ਵੀ ਪੜ੍ਹੋ: Mental Health Support: ਡੇਰਾ ਸ਼ਰਧਾਲੂਆਂ ਨੇ ਅੱਠ ਸਾਲਾਂ ਬਾਅਦ ਮੰਦਬੁੱਧੀ ਨੂੰ ਮਿਲਾਇਆ ਪਰਿਵਾਰ ਨਾਲ

ਉਹਨਾਂ ਕਿਹਾ ਕਿ ਉਹਨਾਂ ਦੇ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਮੰਤਰੀ ਸਾਹਿਬ ਨੂੰ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਸਮੇਂ ‘ਚ ਹੋਰ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਨੂੰ ਹੋਰ ਵੱਧ-ਚੜ੍ਹ ਕੇ ਕਰਦੇ ਰਹਿਣ ਲਈ ਮੰਤਰੀ ਨੇ ਹੌਂਸਲਾ ਅਫਜਾਈ ਕੀਤੀ। Anil Vij

LEAVE A REPLY

Please enter your comment!
Please enter your name here