ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home ਸੂਬੇ ਪੰਜਾਬ ਅਮਰਿੰਦਰ ਨੇ ਕੇ...

    ਅਮਰਿੰਦਰ ਨੇ ਕੇਂਦਰ ਤੋਂ ਮੰਗਿਆ ਚੰਡੀਗੜ੍ਹ

    Amarinder, Seeks, Center, From, Chandigarh

    ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ | Chandigarh

    • ਚੰਡੀਗੜ੍ਹ ‘ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੀਤੀ ਮੰਗ | Chandigarh

    ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸੂਬਿਆਂ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਸਰੋਤਾਂ ਤੇ ਕਰਮਚਾਰੀਆਂ ਦੇ ਹਿੱਸੇ ਸਬੰਧੀ ਉੱਚ ਦਰਜੇ ਦਾ ਸੰਤੁਲਨ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

    ਮੰਤਰੀ ਨੇ ਲਮਕਦੇ ਆ ਰਹੇ ਖੇਤਰੀ ਵਿਵਾਦ ਦੇ ਹੱਲ ਤੇ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਦੀ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿਉਂਕਿ ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ ਹੈ। ਪੰਜਾਬ ਤੇ ਹਰਿਆਣਾ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚਲੇ ਅਧਿਕਾਰੀਆਂ/ ਕਰਮਚਾਰੀਆਂ ਤੇ ਹੋਰ ਸਰੋਤਾਂ ਦੀ ਹਿੱਸੇਦਾਰੀ ਦੇ ‘ਵਧੀਆ ਸੰਤੁਲਨ’ ਨੂੰ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਭੰਗ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਮੰਤਰਾਲੇ ਨੂੰ ਇਹ ਸਲਾਹ ਦੇਣ ਕਿ ਉਹ ਯੂ. ਟੀ. ਕਾਡਰ ਦੇ ਅਧਿਕਾਰੀਆਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਸ਼ਾਮਲ ਨਾ ਕਰਨ।

    ਕੈਪਟਨ ਅਮਰਿੰਦਰ ਨੇ ਪਹਿਲਾਂ ਤੋਂ ਨਿਰਧਾਰਤ ਹਿੱਸੇ ਦੀ ਅਨੁਪਾਤ ‘ਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਤੇ ਜ਼ਿੰਮੇਵਾਰੀ ਨੂੰ ਨਾ ਘਟਾਉਣ ਵਾਸਤੇ ਵੀ ਗ੍ਰਹਿ ਮੰਤਰੀ ਨੂੰ ਆਖਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਦੀ ਭੂਮਿਕਾ ਪਹਿਲਾਂ ਵਾਂਗ ਜ਼ਿਲ੍ਹਾ ਪੁਲਿਸ ਦੇ ਮੁਖੀ ਵਜੋਂ ਬਹਾਲ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ‘ਚ ਮੁੱਖ ਮੰਤਰੀ ਨੇ ਯੂ. ਟੀ. ਕਾਡਰ ਦੇ ਡਿਪਟੀ ਐਸ.ਪੀ. ਅਤੇ ਹੋਰ ਕਰਮਚਾਰੀਆਂ ਨੂੰ ਚੰਡੀਗੜ੍ਹ ਵਿੱਚ ਸ਼ਾਮਲ ਨਾ ਕਰਨ ਲਈ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਉਸ ਸਮੇਂ ਤੱਕ ਬਣੀ ਰਹੇ ਜਦੋਂ ਤੱਕ ਦੋਵਾਂ ਸੂਬਿਆਂ ਵਿੱਚ ਅੰਤਿਮ ਰੂਪ ‘ਚ ਪਿਆ ਇਲਾਕਾਈ ਵਿਵਾਦ ਹੱਲ ਨਹੀਂ ਹੋ ਜਾਂਦਾ।

    LEAVE A REPLY

    Please enter your comment!
    Please enter your name here