ਅਮਰਿੰਦਰ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਭਰੋਸਾ

Amarinder ,Promises, Power, Farmers

ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ ਦਰਅਸਲ ਕੈਪਟਨ ਗਰਮੀ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀਐਸਪੀਸੀਐਲ ਤੇ ਪੀਐਸਟੀਸੀਐਲ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਪੁੱਜੇ ਸਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਇਸ ਤੋਂ ਇਲਾਵਾ ਸਰਕਾਰ ਖੇਤੀਬਾੜੀ ਲਈ 100 ਫੀਸਦ ਲਾਗਤ ਸਬਸਿਡੀ ਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦ੍ਰਿੜ੍ਹ ਹੇ

ਮੀਟਿੰਗ ਦੌਰਾਨ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ 14,000 ਮੈਗਾਵਾਟ ਦੀ ਮੰਗ ਨਾਲ ਨਿਜੱਠਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਮੁੱਖ ਮੰਤਰੀ ਨੇ ਦੋਵਾਂ ਬਿਜਲੀ ਕੰਪਨੀਆਂ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਗਰਮੀਆਂ ਦੌਰਾਨ 24 ਘੰਟੇ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।