ਐਸ.ਜੀ.ਪੀ.ਸੀ ਚੋਣਾਂ ਨੂੰ ਲੈ ਕੇ ਅਮਰਿੰਦਰ ਮਿਲਨਗੇ ਰਾਜਨਾਥ ਸਿੰਘ ਨੂੰ 

Amarinder, Rajnath, SGPC, Election

ਵਿਧਾਨ ਸਭਾ ਨੇ ਕੀਤਾ ਪ੍ਰਸਤਾਵ ਪਾਸ, ਅਮਰਿੰਦਰ ਸਿੰਘ ਨੂੰ ਕੀਤਾ ਅਧਿਕਾਰਤ

ਚੰਡੀਗੜ (ਅਸ਼ਵਨੀ ਚਾਵਲਾ) । ਐਸ.ਜੀ.ਪੀ.ਸੀ ਦੀਆਂ ਚੋਣਾਂ ਨੂੰ ਕਰਵਾਉਣ ਲਈ ਦੇਸ਼ ਦੇ ਗ੍ਰਹਿ ਵਿਭਾਗ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਮੁੱਦਾ ਚੁੱਕਣ ਲਈ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਰੇ ਅਧਿਕਾਰ ਦੇ ਦਿੱਤੇ ਹਨ। ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ‘ਤੇ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰਾਜਨਾਥ ਸਿੰਘ ਨੂੰ ਜਲਦ ਹੀ ਮਿਲਣ ਦੀ ਪੇਸ਼ਕਸ਼ ਕੀਤੀ। ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਬਹੁਗਿਣਤੀ ਵਲੋਂ ਪ੍ਰਸਤਾਵ ਪਾਸ ਕਰਵਾਉਂਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਧਿਕਾਰਤ ਕਰ ਦਿੱਤਾ ਹੈ ਤਾਂ ਕਿ ਇਨਾਂ ਚੋਣਾਂ ਨੂੰ ਜਲਦੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਸਕੇ।

ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਐਚ.ਐਸ. ਫੁਲਕਾ ਨੇ ਆਪਣੀ ਸੀਟ ਤੋਂ ਖੜੇ ਹੁੰਦੇ ਹੋਏ ਇੱਕ ਪ੍ਰਸਤਾਵ ਪੇਸ਼ ਕੀਤਾ ਸੀ, ਕਿ ਜਲਦ ਹੀ ਐਸ.ਜੀ.ਪੀ.ਸੀ. ਚੋਣਾਂ ਨੂੰ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।

ਇਸ ‘ਤੇ ਪ੍ਰਸਤਾਵ ਪੇਸ਼ ਹੋਣ ਤੋਂ ਬਾਅਦ ਭਾਵੇਂ ਸ਼੍ਰੋਮਣੀ ਅਕਾਲੀ ਦਲ ਨੇ ਕਾਫ਼ੀ ਜਿਆਦਾ ਵਿਰੋਧ ਕੀਤਾ ਪਰ ਉਨਾਂ ਨੇ ਬਾਅਦ ਵਿੱਚ ਸਾਫ਼ ਕਰ ਦਿੱਤਾ ਕਿ ਉਹ ਪ੍ਰਸਤਾਵ ਦੇ ਖ਼ਿਲਾਫ਼ ਨਹੀਂ ਸਗੋਂ ਐਚ.ਐਸ. ਫੁਲਕਾ ਦੇ ਖ਼ਿਲਾਫ਼ ਹਨ, ਕਿਉਂਕਿ ਉਨਾਂ ਨੇ ਅਸਤੀਫ਼ਾ ਦੇ ਦਿੱਤਾ ਹੋਇਆ, ਜਿਸ ਕਾਰਨ ਉਸ ਪ੍ਰਸਤਾਵ ਪੇਸ਼ ਨਹੀਂ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਪ੍ਰਸਤਾਵ ਦੇ ਹੱਕ ਵਿੱਚ ਹਾਂ ਦਾ ਨਾਅਰਾ ਮਾਰ ਦਿੱਤਾ ਹੈ। ਇਸ ਪ੍ਰਸਤਾਵ ਦੇ ਹੱਕ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਸਹਿਮਤੀ ਦਿੰਦੇ ਹੋਏ ਜਲਦ ਹੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਤੱਕ ਕੀਤੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।