ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News 31 ਹਜ਼ਾਰ ਕਰੋੜ ...

    31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਅਮਰਿੰਦਰ : ਕੁਲਤਾਰ ਸੰਧਵਾਂ

    31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਅਮਰਿੰਦਰ-ਕੁਲਤਾਰ ਸੰਧਵਾਂ

    ਚੰਡੀਗੜ,(ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kulwant sandhwan) ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਕਣਕ ਦੀ ਖਰੀਦ ਲਈ ਆਏ 31000 ਕਰੋੜ ਰੁਪਏ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਬਾਦਲ ਪਰਿਵਾਰ ਨੂੰ ਸ਼ਰੇਆਮ ਬਚਾ ਰਹੇ ਹਨ।

    ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਪੁੱਛਿਆ ਕਿ ਕੀ ਸਿਰਫ ਵਿਧਾਨ ਸਭਾ ‘ਚ ਬਿਆਨ ਦਾਗ ਕੇ ਪੰਜਾਬ ਅਤੇ ਪੰਜਾਬੀਆਂ ਸਿਰ ਰਾਤੋਂ-ਰਾਤ ਚੜਾਏ 31000 ਹਜਾਰ ਕਰੋੜ ਰੁਪਏ ਦੇ ਵਾਧੂ ਕਰਜ਼ ਦਾ ਮਸਲਾ ਹੱਲ ਹੋ ਜਾਵੇਗਾ? ਕੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਹੁੱਣ ਤੱਕ ਇਸ ਸਭ ਤੋਂ ਵੱਡੇ ਘੁਟਾਲੇ ਦੀ ਉਚੱ ਪੱਧਰੀ ਜਾਂਚ ਕਰਵਾ ਕੇ ਬਾਦਲ ਪਰਿਵਾਰ ਨਾਲ ਸੰਬੰਧਿਤ ਦੋਸ਼ੀ ਮੈਂਬਰਾਂ ਨੂੰ ਕਟਹਿਰੇ ‘ਚ ਖੜਾ ਨਹੀਂ ਕਰਨਾ ਚਾਹੀਦਾ ਸੀ?
    ਸੰਧਵਾਂ ਨੇ ਕਿਹਾ ਕਿ ਕਾਰਵਾਈ ਇਸ ਕਰਕੇ ਨਹੀਂ ਕੀਤੀ ਗਈ ਕਿਉਂਕਿ ਬਾਦਲ ਅਤੇ ਕੈਪਟਨ ਆਪਸ ਵਿਚ ਰਲੇ ਹੋਏ ਹਨ ਅਤੇ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਣ ਲੱਗੇ ਹੋਏ ਹਨ।

    ਸੰਧਵਾਂ ਨੇ ਕਿਹਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ਉਪਰੰਤ ਇਸ ਘੁਟਾਲੇ ਦੀਆਂ ਸਾਰੀ ਤੰਦਾਂ ਖੋਲੀਆਂ ਜਾਣਗੀਆਂ ਅਤੇ ਦੋਸ਼ੀਆਂ ਦੀ ਜਾਇਦਾਦ ਕੁਰਕ ਕਰਕੇ ਪੰਜਾਬ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here