ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦਾ ਮਤਾ ਪਾਸ ਕਰਨ ਲਈ ਅਮਰਿੰਦਰ ਅਸੈਂਬਲੀ ਇਜਲਾਸ ਬੁਲਾਵੇ: ਸੁਖਬੀਰ ਬਾਦਲ’

Amarinder should convene session to pass resolution of withdrawal of Bharat Ratna from Rajiv Gandhi: Sukhbir Badal '

ਆਪ ਨੂੰ ਕਿਹਾ ਕਿ ਉਹ ਜਵਾਬ ਦੇਵੇ ਕਿ ਉਸ ਨੇ ਰਾਜੀਵ ਗਾਂਧੀ ਵਿਰੁੱਧ ਮਤਾ ਪਾਸ ਕਰਨ ਸਬੰਧੀ ਪਲਟੀ ਕਿਉਂ ਮਾਰੀ

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਭਾਰਤ ਰਤਨ ਵਾਪਸ ਲੈਣ ਦੀ ਮੰਗ ਕਰਨ ਵਾਲਾ ਮਤਾ ਪਾਸ ਕਰਨ ਲਈ ਵਿਧਾਨ ਸਭਾ ਦੀ ਇੱਕ ਉਚੇਚੀ ਬੈਠਕ ਬੁਲਾਉਣ ਲਈ ਆਖਿਆ ਹੈ ਇਸ ਦੇ ਨਾਲ ਹੀ ਉਹਨਾਂ ਆਮ ਆਦਮੀ ਪਾਰਟੀ ਨੂੰ ਪੁੱਛਿਆ ਹੈ ਕਿ ਉਹ ਪੰਜਾਬੀਆਂ ਨੂੰ ਜਵਾਬ ਦੇਵੇ ਕਿ ਉਸ ਨੇ ਕਾਂਗਰਸ ਸਰਕਾਰ ਦੇ ਦਬਾਅ ਹੇਠ ਆ ਕੇ ਰਾਜੀਵ ਗਾਂਧੀ ਵਿਰੁੱਧ ਮਤਾ ਪਾਸ ਕਰਕੇ ਬਾਰੇ ਪਲਟੀ ਕਿਉਂ ਮਾਰੀ ਹੈ
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਪੰਜਾਬ ‘ਚ ਕਾਂਗਰਸ ਪਾਰਟੀ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗੀ ਤੇ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਦੀ ਮੰਗ ਕਰਨ ਵਾਲਾ ਮਤਾ ਲੈ ਕੇ ਆਵੇਗੀ ਉਨ੍ਹਾਂ ਕਿਹਾ ਕਿ ਇਹ ਮਤਾ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਇਹ ਸਾਬਿਤ ਕਰੇਗਾ ਕਿ ਪੰਜਾਬ ਕਾਂਗਰਸ ਸਾਰਿਆਂ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਕਿੰਨੀ ਕੁ ਸੰਜੀਦਾ ਹੈ ਕਿ ਜੋ ਵੀ ਸਮੂਹਿਕ ਕਤਲੇਆਮ ਨੂੰ ਹੱਲਾਸ਼ੇਰੀ ਦਿੰਦਾ ਹੈ ਤੇ ਸਹੀ ਠਹਿਰਾਉਂਦਾ ਹੈ, ਉਹ ਦੇਸ਼ ਦੇ ਸਭ ਤੋਂ ਵੱਡੇ ਸਨਮਾਨ ਦਾ ਹੱਕਦਾਰ ਨਹੀਂ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਸਿਰਫ ਇਸ ਮਤੇ ਦੀ ਹਮਾਇਤ ਕਰੇਗਾ, ਸਗੋਂ ਇਹ ਵੀ ਅਪੀਲ ਕਰਦਾ ਹੈ ਕਿ ਸਾਰੇ ਲੋਕਾਂ ਇਹ ਸਪੱਸ਼ਟ ਸੁਨੇਹਾ ਭੇਜਣ ਲਈ ਇਸ ਮਤੇ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਜਾਵੇ ਕਿ ਮਨੁੱਖਤਾ ਖ਼ਿਲਾਫ ਅਪਰਾਧਾਂ ਲਈ ਸਮਾਜ ‘ਚ ਕੋਈ ਥਾਂ ਨਹੀਂ ਹੈ  ਸ੍ਰ. ਬਾਦਲ ਨੇ ਕੈਪਟਨ ਅਮਰਿੰਦਰ ਨੂੰ ਇਹ ਵੀ ਆਖਿਆ ਕਿ ਅਜਿਹਾ ਮਤਾ ਕਦੋਂ ਅਸੈਂਬਲੀ ਵਿਚ ਰੱਖਿਆ ਜਾਵੇਗਾ, ਇਸ ਦਾ ਸਮਾਂ ਵੀ ਨਿਸ਼ਚਿਤ ਕਰ ਦੇਣ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੀ ਪੰਜਾਬ ਇਕਾਈ ਨੂੰ ਵੀ ਇਸ ਪ੍ਰਸਤਾਵਿਤ ਮਤੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਇਕਾਈ ਨੂੰ ਹੁਣ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਰਾਜੀਵ ਗਾਂਧੀ ਤੇ ਗਾਂਧੀ ਦੇ ਪਿੱਠੂਆਂ, ਜਿਨ੍ਹਾਂ ਨੇ ਦਿੱਲੀ ‘ਚ ਸਿੱਖਾਂ ਦਾ ਕਤਲੇਆਮ ਕੀਤਾ ਸੀ, ਦੀਆਂ ਕਾਰਵਾਈਆਂ ਦਾ ਸਮਰਥਨ ਕਰਦੀ ਹੈ ਜਾਂ ਨਹੀਂ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।