ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਮੁੱਖ ਮੰਤਰੀ ਚੰ...

    ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ’ਤੇ ਨਹੀਂ ਪੁੱਜੇ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ

    ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ’ਤੇ ਨਹੀਂ ਪੁੱਜੇ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦੇ ਵਿਆਹ ’ਤੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਜਵੋਤ ਸਿੰਘ ਸਿੱਧੂ ਨਹੀਂ ਪੁੱਜੇ। ਸਭ ਦੀਆਂ ਨਜ਼ਰਾਂ ਸਿੱਧੂ ’ਤੇ ਅਮਰਿੰਦਰ ’ਤੇ ਸਨ ਕਿ ਉਹ ਵਿਆਹ ’ਚ ਜਰੂਰ ਪਹੁੰਚਣਗੇ ਪਰ ਵਿਆਹ ’ਚ ਸਿੱਧੂ ਤੇ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਨਜ਼ਰ ਨਹੀਂ ਆਇਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨਵਜੋਤ ਸਿੱਧੂ ਦਰਮਿਆਨ ਖਿੱਚੋਤਾਣ ਜਾਰੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਛੱਡਣ ਦੀ ਗੱਲ ਆਖ ਚੁੱਕੇ ਹਨ।

    ਇਹ ਵੀ ਪੜ੍ਹੋ…

    ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤਰ ਦੇ ਸਾਦੇ ਵਿਆਹ ਨੇ ਪਾਈ ਨਵੀਂ ਪਿਰਤ

    ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਦਾ ਬਿਲਕੁਲ ਸਾਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਹੈ।  ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ 3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਏ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਕੀਤਾ ਗਿਆ ਹੈ।

    ਨਵਜੀਤ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਕੇ ਫਿਰ ਪੰਜਾਬ ਯੂਨੀਵਰਸਿਟੀ ਤੋਂ ਲਾਅ ਕੀਤੀ ਹੈ। ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਕੁਝ ਖਾਸ ਸ਼ਖਸੀਅਤਾਂ ਹੀ ਸ਼ਾਮਲ ਹੋਈਆਂ।

    ਇਸ ਤੋਂ ਪਹਿਲਾਂ ਵਿਆਹ ਲਈ ਖਾਸ ਫੁੱਲਾਂ ਨਾਲ ਸਜਾਈ ਗਈ ਫਾਰਚਿਊਨਰ ਗੱਡੀ ਖੁਦ ਚਲਾ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸਾਹਿਬ ਪਹੁੰਚੇ। ਇਸ ਦੌਰਾਨ ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਕਈ ਵਿਧਾਇਕ ਅਤੇ ਸੀਨੀਅਰ ਆਗੂ ਨਵ ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੇ ਹੋਏ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ