ਮੁੱਖ ਮੰਤਰੀ ਦਾ ਬਿਆਨ, ‘ ਕਿਸਾਨਾਂ ਦੇ ਅੰਦੋਲਨ ਤੋਂ ਪੰਜਾਬ ਨੂੰ ਬਹੁਤ ਵੱਡਾ ਖ਼ਤਰਾ’ ਸਿਰਫ਼ ਕਿਸਾਨਾਂ ਨੂੰ ਬਦਨਾਮ ਕਰਨ ਤੱਕ ਸੀਮਤ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਕਿ ‘ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ’ ਨੂੰ ਗ਼ਲਤ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਆਪਣੀ ਨਾਕਾਮੀ ਨੂੰ ਲੁਕੁਣ ਦੀ ਕੋਸ਼ਿਸ਼ ਕਰ ਰਹੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਅਮਨ ਅਰੋੜਾ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਉਨਾਂ ਕੋਲ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਇਸ ‘ਤੇ ਤੁਰੰਤ ਕਾਰਵਾਈ ਕਰਨ ਤਾਂ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ।
ਅਮਨ ਅਰੋੜਾ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਢੰਗ ਨਾਲ ਧਰਨਾ-ਪ੍ਰਦਰਸ਼ਨ ਦਾ ਪੂਰੇ ਪੰਜਾਬ ਵਿਚੋਂ ਵੱਖ-ਵੱਖ ਸੰਗਠਨਾਂ ਦਾ ਮਿਲ ਰਿਹਾ ਸਮਰਥਨ ਇੱਕ ਸ਼ਲਾਘਾਯੋਗ ਕਦਮ ਹੈ, ਉੱਥੇ ਰਾਜਾ ਅਮਰਿੰਦਰ ਸਿੰਘ ਵੱਲੋਂ ਹਲਕੇ ਦਰਜੇ ਅਤੇ ਤਰਕਹੀਣ ਵਰਗੀ ਬਿਆਨਬਾਜ਼ੀ ਕਰਨ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਾ ਕਦਮ ਹੈ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆ ਗੱਲਾਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.