ਸੁਲਤਾਨਪੁਰ ਲੋਧੀ ਪੁੱਜਣ ਸਾਰੇ ਕਾਂਗਰਸੀ ਵਿਧਾਇਕ ਅਤੇ ਮੰਤਰੀ, ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼

Moving Abroad, Captain, Anybody, Command, Run, Government

5 ਨਵੰਬਰ ਨੂੰ ਸਵੇਰੇ 9:30 ਤੱਕ ਪੁੱਜਣ ਦੇ ਆਦੇਸ਼, ਮੀਟਿੰਗ ਲੈ ਸਕਦੇ ਹਨ ਅਮਰਿੰਦਰ ਸਿੰਘ

ਚੰਡੀਗੜ(ਅਸ਼ਵਨੀ ਚਾਵਲਾ)। ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮਾਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗਲਵਾਰ ਸਵੇਰੇ ਸੁਲਤਾਨਪੁਰ ਲੋਧੀ ਸੱਦ ਲਿਆ ਹੈ। ਹਾਲਾਂਕਿ ਇਸ ਸੱਦੇ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀਂ ਇਸ ਮੀਟਿੰਗ ਵਿੱਚ ਕਾਂਗਰਸੀ ਵਿਧਾਇਕਾਂ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਲਗਾਈ ਜਾਏਗੀ। Amarinder Singh

ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ ਸੰਗਤ ਦੇ ਇੰਤਜ਼ਾਮ ਦੇਖਣ ਲਈ ਕਾਂਗਰਸੀ ਵਿਧਾਇਕ ਅਤੇ ਮੰਤਰੀ ਖ਼ੁਦ ਅਗਲੇ 5-7 ਸੁਲਤਾਨਪੁਰ ਲੋਧੀ ਵਿਖੇ ਹੀ ਰਹਿਣ, ਇਸ ਸਬੰਧੀ ਫੈਸਲਾ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਤੌਰ ਕਾਂਗਰਸ ਦੇ ਲੀਡਰ ਵਜੋਂ ਸੱਦੀ ਹੈ ਅਤੇ ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਲ ਹੋ ਸਕਦੀ ਹੈ। Amarinder Singh

ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਧਾਇਕਾਂ ਨੂੰ ਸਵੇਰੇ 9:30 ‘ਤੇ ਪੁੱਜਣ ਲਈ ਕਿਹਾ ਗਿਆ ਹੈ, ਜਿਸ ਕਾਰਨ ਜ਼ਿਆਦਾਤਰ ਦੂਰ ਦਰਾਡੇ ਵਾਲੇ ਵਿਧਾਇਕਾਂ ਨੂੰ ਇੱਕ ਰਾਤ ਪਹਿਲਾਂ ਹੀ ਸੁਲਤਾਨਪੁਰ ਲੋਧੀ ਵਿਖੇ ਪੁੱਜਣਾ ਪਏਗਾ, ਕਿਉਂਕਿ ਇੰਨੀ ਜਲਦੀ ਜ਼ਿਆਦਾਤਰ ਵਿਧਾਇਕਾਂ ਦਾ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਮੁਸ਼ਕਿਲ ਹੈ। Amarinder Singh

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।