ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਮਰਿੰਦਰ ਸਿੰਘ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਮਰਿੰਦਰ ਸਿੰਘ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੰਜਾਬੀ ’ਚ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸੂਬੇ ਦਾ ਸਿਆਸੀ ਮਾਹੌਲ ਬਦਲਿਆ ਨਜ਼ਰ ਆ ਰਿਹਾ ਹੈ ਤੇ ਪੰਜਾਬ ’ਚ ਇਸ ਸਮੇਂ ਸਿਆਸਤ ਗਰਮਾਈ ਹੋਈ ਹੈ ਜਿਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵੱਖ-ਵੱਖ ਮੁੱਦਿਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਅਮਰਿੰਦਰ ਸਿੰਘ ਮੁਲਾਕਾਤ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ’ਤੇ ਚਰਚਾ ਕਰ ਸਕਦੇ ਹਨ ਅਮਰਿੰਦਰ ਸਿੰਘ ਸੁਰੱਖਿਆ ਦਾ ਹਵਾਲਾ ਦਿੰਦਿਆਂ ਪੀਐਮ ਮੋਦੀ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਬਾਰੇ ਗੱਲਬਾਤ ਕਰ ਸਕਦੇ ਹਨ। 15 ਅਗਸਤ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਲਗਾਤਾਰ ਅੱਤਵਾਦੀ ਸਰਗਰਮ ਹੋ ਰਹੇ ਹਨ ਤੇ ਪੰਜਾਬ ’ਚ ਵੱਡੇ ਹਮਲੇ ਦੀ ਫਿਰਾਕ ’ਚ ਹਨ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤੇ ਕਿਸਾਨਾ ਦੇ ਮਸਲੇ ਨੂੰ ਹੱਲ ਕਰਨ ਲਈ ਦਖਲ ਦੇਣ ਦੀ ਅਪੀਲ ਕੀਤੀ ਸੀ।

ਕੈਪਟਨ ਦੀ ਸੋਨੀਆ ਨਾਲ ਮੁਲਾਕਾਤ

ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਕਾਤ ਕੀਤੀ ਸੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ
ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ’ਤੇ ਹਮਲਾਵਰ ਹੋ ਰਹੇ ਹਨ ਇਹ ਗੱਲ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਆ ਰਹੀ ਹੈ ਜਿਸ ਸਬੰਧੀ ਉਨ੍ਹਾਂ ਸੋਨੀਆ ਗਾਂਧੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ