ਸੱਚ ਕਹੂੰ ਨਿਊਜ਼, ਚੰਡੀਗੜ੍ਹ
ਪੰਜਾਬ ‘ਚ ਝੋਨੇ ਦੀ ਖਰੀਦ ‘ਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਐਫਸੀਆਈ ਨੂੰ ਨਮੀ ਸਬੰਧੀ ਨਿਯਮਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਹੈ
ਪੰਜਾਬ ‘ਚ ਪਹਿਲੀ ਅਕਤੂਬਰ ਨੂੰ ਝੋਨੇ ਦੀ ਖਰੀਦ ਸ਼ੁਰੂ ਹੋਣੀ ਸੀ ਪਰ ਝੋਨੇ ਦਾ ਵੱਡਾ ਉਤਪਾਦਕ ਸੂਬਾ ਹੋਣ ਦੇ ਬਾਵਜੂਦ ਪਹਿਲੇ ਦਿਨ ਇੱਕਾ-ਦੂੱਕਾ ਮੰਡੀਆਂ ‘ਚ ਹੀ ਝੋਨਾ ਆਇਆ ਸੀ ਭਾਰੀ ਮੀਂਹ ਕਾਰਨ ਝੋਨੇ ‘ਚ ਨਮੀ ਦੀ ਮਾਤਰਾ ਤੈਅ ਨਿਯਮਾਂ ਤੋਂ ਵੱਧ ਹੋਣ ਕਾਰਨ ਤੇ ਰੰਗ ‘ਚ ਬਦਲਾਅ ਆਉਣ ਕਾਰਨ ਕਿਸਾਨਾਂ ਨੂੰ ਝੋਨਾ ਸੁਕਾਉਣ ਲਈ ਇੰਤਜਾਰ ਕਰਨਾ ਪੈ ਰਿਹਾ ਹੈ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਸਬੰਧੀ ਵਿਚਾਰ ਕਰਨ ਲਈ ਐਫਸੀਆਈ ਨੂੰ ਲਿਖਿਆ ਹੈ
ਇਸੇ ਮੁਸ਼ਕਲ ਨੂੰ ਸਮਝਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਐਫ.ਸੀ.ਆਈ. ਤੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇ-ਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਅਪੀਲ ਕੀਤੀ ਹੈ। ਅਮਰਿੰਦਰ ਸਿੰਘ ਨੇ ਇਸ ਸਬੰਧੀ ਜਲਦ ਹੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਨੂੰ ਲਿਖਿਆ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਭਰ ਵਿੱਚੋਂ ਰਿਪੋਰਟ ਆ ਰਹੀਂ ਹੈ ਕਿ ਝੋਨੇ ਵਿੱਚ ਇਸ ਸਮੇਂ ਨਮੀ ਜਿਆਦਾ ਹੈ ਅਤੇ ਇਸ ਸਬੰਧੀ ਖਰੀਦ ਨੂੰ ਲੈ ਕੇ ਹਰ ਤਰਾਂ ਦੇ ਨਿਯਮ ਐਫ.ਸੀ.ਆਈ. ਵਲੋਂ ਤੈਅ ਕੀਤੇ ਜਾਂਦੇ ਹਨ, ਜਿਸ ਕਾਰਨ ਪੰਜਾਬ ਸਰਕਾਰ ਇਸ ਵਿੱਚ ਜਿਆਦਾ ਕੁਝ ਨਹੀਂ ਕਰ ਸਕਦੀ ਹੈ।
ਅਮਰਿੰਦਰ ਸਿੰਘ ਨੂੰ ਇਸ ਸਬੰਧੀ ਆਸ ਹੈ ਕਿ ਪੰਜਾਬ ਵਿੱਚ ਹੋਈ ਬਰਸਾਤ ਨੂੰ ਦੇਖਦੇ ਹੋਏ ਐਫ.ਸੀ.ਆਈ. ਜਲਦ ਹੀ ਨਵੇਂ ਆਦੇਸ਼ ਜਾਰੀ ਕਰਦੇ ਹੋਏ ਨਮੀ ਦੀ ਮਾਤਰਾ ਵਿੱਚ ਪਹਿਲਾਂ ਤੋਂ ਤੈਅ ਨਿਯਮਾਂ ਵਿੱਚ ਪੰਜਾਬ ਨੂੰ ਖ਼ਾਸ ਛੋਟ ਦੇ ਦੇਵੇਗੀ, ਜਿਸ ਦਾ ਫਾਇਦਾ ਕਿਸਾਨਾਂ ਨੂੰ ਹੋਵੇਗਾ, ਜਿਹੜੇ ਕਿ ਇਸ ਸਮੇਂ ਮੰਡੀਆਂ ਵਿੱਚ ਆਪਣੀ ਫਸਲ ਨੂੰ ਵੇਚ ਨਹੀਂ ਪਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।