ਸਾਡੇ ਨਾਲ ਸ਼ਾਮਲ

Follow us

25.4 C
Chandigarh
Friday, February 27, 2026
More
    Home ਸੂਬੇ ਪੰਜਾਬ ਅਮਰਿੰਦਰ ਵੱਲੋਂ...

    ਅਮਰਿੰਦਰ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਦੀ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ

    Amarinder, Writes, Punjab, Chandigarh

    ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਕੀ ਅਸਾਮੀਆਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।

    ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਯੂ.ਟੀ ਵਿੱਚ ਸਿਵਲ ਅਸਾਮੀਆਂ ਪੁਰ ਕਰਨ ਲਈ ਪੰਜਾਬ ਤੇ ਹਰਿਆਣਾ ਵਿਚਕਾਰ 60:40 ਦੀ ਅਨੁਪਾਤ ਬਣਾਈ ਰੱਖਣ ਲਈ ਜਲਦੀ ਤੋਂ ਜਲਦੀ ਕਦਮ ਚੁੱਕਣ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿਉਂਕਿ ਇਹ ਜਿਉਂ ਦੀ ਤਿਉਂ ਸਥਿਤੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ।

    ਪ੍ਰਧਾਨ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਢਾਰਸ ਦੇਣ ਵਾਲੀ ਗੱਲ ਸੀ ਕਿ ਇਸ ਸਾਲ ਪਹਿਲੀ ਅਕਤੂਬਰ ਨੂੰ ਲਿਖੇ ਉਨ੍ਹਾਂ ਦੇ ਪੱਤਰ ਦੇ ਹੁੰਗਾਰੇ ਵਜੋਂ ਭਾਰਤ ਸਰਕਾਰ ਨੇ ਚੰਡੀਗੜ੍ਹ ਪੁਲਿਸ ਦੇ ਡੀ.ਐਸ.ਪੀਜ਼ ਦੀਆਂ ਅਸਾਮੀਆਂ ਦਾ ਦਿੱਲੀ, ਅੰਡੇਮਾਨ, ਨਿਕੋਬਾਰ ਆਈਲੈਂਡਜ਼ ਪੁਲਿਸ ਸਰਵਿਸ (ਡੀ ਏ ਐਨ ਆਈ ਪੀ ਐਸ) ਵਿੱਚ ਰਲੇਵਾਂ ਕਰਨ ਸਬੰਧੀ 25 ਸਤੰਬਰ, 2018 ਦੇ ਨੋਟੀਫਿਕੇਸ਼ਨ ‘ਤੇ ਆਰਜ਼ੀ ਰੋਕ ਲਾਉਣ ‘ਤੇ ਸਹਿਮਤੀ ਪ੍ਰਗਟਾਈ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਮੇਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ 14 ਆਈ.ਏ.ਐਸ ਅਫਸਰ ਤਾਇਨਾਤ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ ਤਿੰਨ ਪੰਜਾਬ ਨਾਲ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ ਜਦਕਿ ਬਾਕੀ ਅਧਿਕਾÂਰੀ ਯੂ.ਟੀ ਕਾਡਰ ਦੇ ਹਨ।

    ਇਸ ਤਰਾਂ ਹੀ ਚੰਡੀਗੜ ਵਿੱਚ 7 ਆਈ.ਪੀ.ਐਸ ਅਧਿਕਾਰੀ ਤਾਇਨਾਤ ਹਨ ਇਨਾਂ ਵਿੱਚੋਂ ਸਿਰਫ 1-1 ਅਧਿਕਾਰੀ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ ਜਦਕਿ ਬਾਕੀ 5 ਅਧਿਕਾਰੀ ਯੂ.ਟੀ ਕਾਡਰ ਦੇ ਹਨ। ਉਨਾਂ ਕਿਹਾ ਕਿ ਚੰਡੀਗੜ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਨੂੰ ਲਾਉਣ ਦੇ ਵਾਸਤੇ 60:40 ਦੀ ਅਨੁਪਾਤ ਨੂੰ ਬਰਕਰਾਰ ਨਹੀਂ ਰੱਖਿਆ ਜਾ ਰਿਹਾ। ਉਨਾਂ ਕਿਹਾ ਕਿ ਇਹੋ ਸਥਿਤੀ ਹੀ ਹੋਰ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਹੈ ਜਿਨਾਂ ਵਿੱਚ ਅਧਿਆਪਕ, ਡਾਕਟਰ ਅਤੇ ਹੋਰ ਸਿਵਲ ਅਧਿਕਾਰੀ ਸ਼ਾਮਲ ਹਨ।

    LEAVE A REPLY

    Please enter your comment!
    Please enter your name here