ਦਿੱਲੀ ਤੋਂ ਦੂਰ ਰਹਿਣਗੇ ‘ਅਮਰਿੰਦਰ ਦੇ ਮੰਤਰੀ’, ਪਾਰਟੀ ਨੂੰ ਨਹੀਂ ਲੋੜ

ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਆਉਟ ਸਾਰੇ ਕੈਬਨਿਟ ਮੰਤਰੀ, ਇੱਕ ਨੂੰ ਵੀ ਨਹੀਂ ਮਿਲੀ ਥਾਂ

ਪੰਜਾਬ ਵਿੱਚੋਂ ਸਿਰਫ਼ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੱਧੂ ਤੇ ਕੁਲਜੀਤ ਨਾਗਰਾ ਨੂੰ ਹੀ ਮਿਲੀ ਥਾਂ

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਨਹੀਂ ਕੀਤਾ ਗਿਆ ਸ਼ਾਮਲ

ਚੰਡੀਗੜ, (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ (Amarinder singh) ਦੀ ਕੈਬਨਿਟ ਦੇ ਸਾਰੇ ਦਿੱਗਜ਼ ਮੰਤਰੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਤੋਂ ਦੂਰ ਹੀ ਰਹਿਣਗੇ, ਇਨ੍ਹਾਂ ਮੰਤਰੀਆਂ ਦੀ ਕਾਂਗਰਸ ਪਾਰਟੀ ਨੂੰ ਦਿੱਲੀ ਵਿਖੇ ਲੋੜ ਹੀ ਨਹੀਂ ਹੈ, ਜਿਸ ਕਾਰਨ ਇਨ੍ਹਾਂ ਮੰਤਰੀਆਂ ਵਿੱਚੋਂ ਇੱਕ ਦਾ ਵੀ ਨਾਂਅ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਇਲਾਵਾ ਸਿਰਫ਼ 2 ਵਿਧਾਇਕਾਂ ਨੂੰ ਹੀ ਥਾਂ ਮਿਲੀ ਹੈ, ਜਿਸ ਵਿੱਚ ਨਵਜੋਤ ਸਿੱਧੂ ਅਤੇ ਕੁਲਜੀਤ ਸਿੰਘ ਨਾਗਰਾ ਹੀ ਸ਼ਾਮਲ ਹਨ। ਨਵਜੋਤ ਸਿੱਧੂ ਦੇਸ਼ ਦੇ ਵੱਡੇ ਸਟਾਰ ਦੇ ਰੂਪ ਵਿੱਚ ਜਾਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਇਸ ਲਿਸਟ ਵਿੱਚ ਥਾਂ ਦਿੱਤੀ ਗਈ ਹੈ ਤਾਂ ਕੁਲਜੀਤ ਸਿੰਘ ਨਾਗਰਾ ਸ਼ੁਰੂ ਤੋਂ ਹੀ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ, ਜਿਸ ਕਾਰਨ ਉਹ ਇਸ ਲਿਸਟ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਹੋਏ ਹਨ।

ਇੱਥੇ ਹੀ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਵੀ ਦਿੱਲੀ ਵਿਖੇ ਕਾਂਗਰਸ ਪਾਰਟੀ ਪ੍ਰਚਾਰ ਨਹੀਂ ਕਰਵਾਉਣਾ ਚਾਹੁੰਦੀ ਜਿਸ ਕਾਰਨ ਉਨ੍ਹਾਂ ਦਾ ਨਾਂਅ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਬਾਹਰ ਹੀ ਰੱਖਿਆ ਗਿਆ ਹੈ। ਹਾਲਾਂਕਿ ਕੋਈ ਵੀ ਉਮੀਦਵਾਰ ਆਪਣੇ ਪੱਧਰ ‘ਤੇ ਇਨ੍ਹਾਂ ਵਿੱਚੋਂ ਕਿਸੇ ਤੋਂ ਵੀ ਪ੍ਰਚਾਰ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਖੁਦ ਦੇ ਚੋਣ ਖ਼ਰਚੇ ਵਿੱਚ ਇਨ੍ਹਾਂ ਤੋਂ ਪ੍ਰਚਾਰ ਕਰਵਾ ਸਕਦਾ ਹੈ ਪਰ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਜੋਂ ਇਹ ਪ੍ਰਚਾਰ ਨਹੀਂ ਕਰ ਸਕਣਗੇ।

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਬੀਤੇ ਦਿਨੀਂ ਚੋਣ ਕਮਿਸ਼ਨ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਸੌਂਪ ਦਿੱਤੀ ਹੈ

  • ਲਿਸਟ ਵਿੱਚ ਪੰਜਾਬ ਵਿੱਚੋਂ ਉਨ੍ਹਾਂ ਕੈਬਨਿਟ ਮੰਤਰੀਆਂ ਨੂੰ ਥਾਂ ਮਿਲਣ ਦੀ ਉਮੀਦ ਲਗਾਈ ਜਾ ਰਹੀ ਸੀ
  • ਜਿਹੜੇ ਕਿ ਚੰਗੇ ਬੁਲਾਰੇ ਹਨ
  • ਦਿੱਲੀ ਵਿਖੇ 15 ਤੋਂ ਜਿਆਦਾ ਸੀਟਾਂ ‘ਤੇ ਪੰਜਾਬ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਵੋਟਰ ਰਹਿੰਦੇ ਹਨ
  • ਜਿਸ ਕਾਰਨ ਇਨ੍ਹਾਂ ਦਾ ਪ੍ਰਚਾਰ ਲਗਭਗ 15 ਸੀਟਾਂ ‘ਤੇ ਕਾਫ਼ੀ ਜਿਆਦਾ ਮਾਅਨੇ ਰੱਖਦਾ ਸੀ
  • ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਵਿਸ਼ਵਾਸ ਨਹੀਂ ਜਤਾਇਆ

ਜਾਣਕਾਰੀ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਬੀਤੇ ਦਿਨੀਂ ਚੋਣ ਕਮਿਸ਼ਨ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਸੌਂਪ ਦਿੱਤੀ ਹੈ ਅਤੇ ਇਸ ਲਿਸਟ ਵਿੱਚ ਪੰਜਾਬ ਵਿੱਚੋਂ ਉਨ੍ਹਾਂ ਕੈਬਨਿਟ ਮੰਤਰੀਆਂ ਨੂੰ ਥਾਂ ਮਿਲਣ ਦੀ ਉਮੀਦ ਲਗਾਈ ਜਾ ਰਹੀ ਸੀ, ਜਿਹੜੇ ਕਿ ਚੰਗੇ ਬੁਲਾਰੇ ਹਨ, ਕਿਉਂਕਿ ਦਿੱਲੀ ਵਿਖੇ 15 ਤੋਂ ਜਿਆਦਾ ਸੀਟਾਂ ‘ਤੇ ਪੰਜਾਬ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਵੋਟਰ ਰਹਿੰਦੇ ਹਨ ਜਿਸ ਕਾਰਨ ਇਨ੍ਹਾਂ ਦਾ ਪ੍ਰਚਾਰ ਲਗਭਗ 15 ਸੀਟਾਂ ‘ਤੇ ਕਾਫ਼ੀ ਜਿਆਦਾ ਮਾਅਨੇ ਰੱਖਦਾ ਸੀ ਪਰ ਇਸ ਦੇ ਬਾਵਜੂਦ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਕਿਸੇ ਵੀ ਕੈਬਨਿਟ ਮੰਤਰੀ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਵਿਸ਼ਵਾਸ ਨਹੀਂ ਜਤਾਇਆ। ਇਸ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਕਿਸੇ ਵੀ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਨਾਂਅ ਸ਼ਾਮਲ ਨਹੀਂ ਹੈ।

ਪੰਜਾਬ ਦੇ ਕਈ ਮੁੱਦੇ ਬਣ ਰਹੇ ਹਨ ਦਿੱਲੀ ਚੋਣਾਂ ‘ਚ ਵਿਵਾਦ ਦਾ ਕਾਰਨ

  • ਪੰਜਾਬ ਦੇ ਕਈ ਮੁੱਦੇ ਦਿੱਲੀ ਚੋਣਾਂ ਵਿੱਚ ਵਿਵਾਦ ਦਾ ਕਾਰਨ ਬਣ ਰਹੇ ਹਨ
  • ਕਿਸੇ ਵੀ ਮੰਤਰੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸ਼ਾਮਲ ਨਹੀਂ ਕੀਤਾ
  • ਕੁਝ ਇਸ ਤਰ੍ਹਾਂ ਦੀ ਹੀ ਚਰਚਾ ਦਿੱਲੀ ਅਤੇ ਪੰਜਾਬ ਵਿਖੇ ਚੱਲ ਰਹੀ ਹੈ
  • ਕਾਂਗਰਸ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਮੋਬਾਇਲ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ
  • ਇਸ ਵਿੱਚ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ

ਪੰਜਾਬ ਦੇ ਕਈ ਮੁੱਦੇ ਦਿੱਲੀ ਚੋਣਾਂ ਵਿੱਚ ਵਿਵਾਦ ਦਾ ਕਾਰਨ ਬਣ ਰਹੇ ਹਨ, ਜਿਸ ਕਾਰਨ ਹੀ ਪੰਜਾਬ ਦੇ ਕਿਸੇ ਵੀ ਮੰਤਰੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਕੁਝ ਇਸ ਤਰ੍ਹਾਂ ਦੀ ਹੀ ਚਰਚਾ ਦਿੱਲੀ ਅਤੇ ਪੰਜਾਬ ਵਿਖੇ ਚੱਲ ਰਹੀ ਹੈ, ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਮੋਬਾਇਲ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਵਿੱਚ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।

  • ਕਾਂਗਰਸ ਵੱਲੋਂ ਲੜਕੀਆਂ ਨੂੰ ਪੀ.ਐਚ.ਡੀ. ਤੱਕ ਮੁਫ਼ਤ ਸਿੱਖਿਆ ਤੇ ਬੇਰੁਜ਼ਗਾਰਾਂ ਨੂੰ ਭੱਤਾ ਦੇਣ
  • ਸਸਤੀ ਬਿਜਲੀ ਦੇਣ ਦਾ ਮੁੱਖ ਐਲਾਨ ਕੀਤਾ ਗਿਆ ਸੀ
  • ਪੰਜਾਬ ਵਿੱਚ ਇਸ ਸਮੇਂ ਸਭ ਤੋਂ ਜਿਆਦਾ ਮਹਿੰਗੀ ਬਿਜਲੀ ਪੰਜਾਬੀਆਂ ਨੂੰ ਮਿਲ ਰਹੀ ਹੈ

ਇੱਥੇ ਹੀ ਕਾਂਗਰਸ ਵੱਲੋਂ ਲੜਕੀਆਂ ਨੂੰ ਪੀ.ਐਚ.ਡੀ. ਤੱਕ ਮੁਫ਼ਤ ਸਿੱਖਿਆ ਤੇ ਬੇਰੁਜ਼ਗਾਰਾਂ ਨੂੰ ਭੱਤਾ ਦੇਣ ਅਤੇ ਸਸਤੀ ਬਿਜਲੀ ਦੇਣ ਦਾ ਮੁੱਖ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਵਿੱਚ ਇਸ ਸਮੇਂ ਸਭ ਤੋਂ ਜਿਆਦਾ ਮਹਿੰਗੀ ਬਿਜਲੀ ਪੰਜਾਬੀਆਂ ਨੂੰ ਮਿਲ ਰਹੀ ਹੈ। ਕਾਂਗਰਸ ਸਰਕਾਰ ਦੇ ਰਾਜ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਦਿੱਲੀ ਵਿਖੇ ਕਾਫ਼ੀ ਜਿਆਦਾ ਚੱਲ ਰਿਹਾ ਹੈ, ਜਿਸ ਕਾਰਨ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦ ਕੇ ਪਾਰਟੀ ਕੋਈ ਜਿਆਦਾ ਰਿਸਕ ਨਹੀਂ ਲੈਣਾ ਚਾਹੁੰਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।