ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਗਈ ਦਾਨ (Body Donation)
(ਵਿਜੈ ਸਿੰਗਲਾ) ਭਵਾਨੀਗੜ੍ਹ। Body Donation ਸਥਾਨਕ ਸ਼ਹਿਰ ਦੇ ਵਸਨੀਕ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਅਮਰਜੀਤ ਕੌਰ ਇੰਸਾਂ (70) ਪਤਨੀ ਨਿਰਮਲ ਸਿੰਘ ਬਾਵਾ ਇੰਸਾਂ ਬੀਤੀ ਰਾਤ ਕੁੱਲ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ ਸਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਮਿ੍ਰਤਕ ਸਰੀਰ ਮੈਡੀਕਲ ਖੋਜਾਂ ਲਈ ਨੋਇਡਾ ਇੰਟਰਨੈਸ਼ਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਸੈਕਟਰ 17 ਏ ਨੋਇਡਾ (ਯੂ.ਪੀ) ਨੂੰ ਦਾਨ ਕਰ ਦਿੱਤਾ ਗਿਆ।
ਸਰੀਰ ਦਾਨ ਕਰਨ ਤੋਂ ਪਹਿਲਾਂ ਮਿ੍ਰਤਕ ਦੇਹ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਰੱਖਿਆ ਗਿਆ, ਜਿਸ ਨੂੰ ਰਾਮਕਰਨ ਇੰਸਾਂ 85 ਮੈਂਬਰ ਤੇ ਪ੍ਰੇਮ ਕੁਮਾਰ ਸਿੰਗਲਾ 85 ਮੈਂਬਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਮ ਕਰਨ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 159 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਮੈਡੀਕਲ ਖੋਜਾਂ ਲਈ ਸਰੀਰ ਦਾਨ ਕਰਨਾ ਮੁੱਖ ਕਾਰਜ ਹੈ ਜਿਸ ਨਾਲ ਮੈਡੀਕਲ ਦੀ ਪੜ੍ਹਾਈ ਕਰਦੇ ਵਿਦਿਆਰਥੀਆਂ ਨੂੰ ਨਵੀਆਂ-ਨਵੀਆਂ ਖੋਜਾਂ ਤੇ ਭਿਆਨਕ ਬਿਮਾਰੀਆਂ ਬਾਰੇ ਰਿਸਰਚ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮਿ੍ਰਤਕ ਸਰੀਰ ਤੋਂ 22 ਡਾਕਟਰ ਤਿਆਰ ਹੁੰਦੇ ਹਨ। ਉਨ੍ਹਾਂ ਇਸ ਕਾਰਜ ਲਈ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਪਰਿਵਾਰ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਤੇ ਪਰਿਵਾਰ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾਉਂਦਾ ਹੈ। (Body Donation)
ਉਨ੍ਹਾਂ ਕਿਹਾ ਕਿ ਪਰਿਵਾਰ ਨੇ ਸਰੀਰਦਾਨ ਕਰਕੇ ਮਾਨਵਤਾ ਭਲਾਈ ਦੀ ਬਹੁਤ ਵੱਡੀ ਸੇਵਾ ਕੀਤੀ ਹੈ। ਇਸ ਮੌਕੇ ਪ੍ਰੇਮ ਕੁਮਾਰ 85 ਮੈਂਬਰ ਨੇ ਕਿਹਾ ਕਿ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ ਜੋ ਕਿ ਕਿਸੇ ਕਰਮਾਂ ਵਾਲੇ ਪਰਿਵਾਰ ਦੇ ਹਿੱਸੇ ਆਉਂਦੀ ਹੈ। (Body Donation)
ਇਹ ਵੀ ਪੜ੍ਹੋ : ਮੁਫ਼ਤ ਦੇ ਨਹੀਂ, ਵਿਕਾਸ ਦੇ ਐਲਾਨ ਹੋਣ
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ. ਵੈਲਫੇਅਰ ਫੋਰਸ ਦੇ ਸੇਵਾਦਾਰਾਂ, ਸਾਧ-ਸੰਗਤ ਤੇ ਇਲਾਕੇ ਦੇ ਪਤਵੰਤਿਆਂ ਨੇ ਮਾਤਾ ਅਮਰਜੀਤ ਕੌਰ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ। ਉਕਤ ਸਰੀਰਦਾਨੀ ਮਾਤਾ ਅਮਰਜੀਤ ਕੌਰ ਇੰਸਾਂ ਪੁੱਤਰ, ਪੋਤਾ, ਦੋਹਤੀ ਨਾਲ ਭਰਿਆ ਪਰਿਵਾਰ ਛੱਡ ਕੇ ਸੱਚਖੰਡ ਜਾ ਬਿਰਾਜੇ ਹਨ। ਅਮਰਜੀਤ ਕੌਰ ਇੰਸਾਂ ਨੂੰ ਬਲਾਕ ਭਵਾਨੀਗੜ੍ਹ ਦਾ 34ਵਾਂ ਸਰੀਰਦਾਨੀ ਹੋਣ ਦਾ ਮਾਣ ਮਿਲਿਆ ਹੈ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਭਜਨ ਸਿੰਘ ਭੋਲਾ ਇੰਸਾਂ ਘਰਾਚੋਂ, ਪਿੰਡਾਂ ਸ਼ਹਿਰਾਂ ਦੇ 15 ਮੈਂਬਰ, ਪ੍ਰੇਮੀ ਸੇਵਕ, ਸਾਧ-ਸੰਗਤ, ਰਿਸ਼ਤੇਦਾਰ ਤੇ ਸ਼ਹਿਰ ਦੇ ਪੰਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।