Body DonationBody Donation: ਅਮਰਜੀਤ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ

ਬਲਾਕ ਭੁੱਚੋ ਮੰਡੀ ਦੇ 36ਵੇਂ ਸਰੀਰਦਾਨੀ ਬਣੇ

Khushdeep Singh Picture
Published On

ਭੁੱਚੋ ਮੰਡੀ (ਸੁਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਤੇ ਸ਼ਹਿਰ ਭੁੱਚੋ ਮੰਡੀ ਦੇ ਵਾਰਡ ਨੰਬਰ 11 ਵਾਸੀ ਅਮਰਜੀਤ ਕੌਰ ਇੰਸਾਂ (69) ਪਤਨੀ ਨਛੱਤਰ ਸਿੰਘ ਇੰਸਾਂ ਨੇ ਬਲਾਕ ਦੇ 36ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਹਨਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਮ੍ਰਿਤਕ ਦੇਹ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਖੋਜਾਂ ਕਰਨਗੇ।

ਜਾਣਕਾਰੀ ਅਨੁਸਾਰ ਅਮਰਜੀਤ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਉਸ ਦੇ ਦਿਹਾਂਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਵੱਲੋਂ ਕੀਤੇ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰ ਸਵਰਨ ਸਿੰਘ ਇੰਸਾਂ, ਹਰਬੰਸ ਸਿੰਘ ਇੰਸਾਂ, ਮਨਜੀਤ ਸਿੰਘ ਇੰਸਾਂ, ਹੈਪੀ ਸਿੰਘ ਇੰਸਾਂ, ਬੇਟੀ ਗੁਰਮੀਤ ਕੌਰ ਇੰਸਾਂ, ਜੁਆਈ ਜਸਪਾਲ ਸਿੰਘ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਐਨਸੀ ਮੈਡੀਕਲ ਕਾਲਜ ਅਤੇ ਹਸਪਤਾਲ ਪਾਣੀਪਤ (ਹਰਿਆਣਾ) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਵੀਆਂ ਖੋਜਾਂ ਕਰਕੇ ਸਮਾਜ ਦੀ ਭਲਾਈ ’ਚ ਆਪਣਾ ਯੋਗਦਾਨ ਪਾਉਣਗੇ। ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਕਮੇਟੀ ਦੇ ਸੇਵਾਦਾਰਾਂ ਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਅਮਰਜੀਤ ਕੌਰ ਇੰਸਾਂ ਅਮਰ ਰਹੇ’ ਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਰਣਜੀਤ ਸਿੰਘ ਇੰਸਾਂ, ਬਾਰਾ ਸਿੰਘ ਇੰਸਾਂ, ਪ੍ਰੇਮੀ ਸੇਵਕ ਰਾਜੇਸ਼ ਲਡਵਾਲ ਇੰਸਾਂ, ਪ੍ਰੇਮੀ ਸੇਵਕ ਰਵੀ ਕੁਮਾਰ ਇੰਸਾਂ, ਮਾਣ ਸਿੰਘ ਗੁਰੂ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਤਰਲੋਚਨ ਸਿੰਘ ਇੰਸਾਂ, ਬਿਕਰਮ ਸਿੰਘ ਇੰਸਾਂ, ਪਰਮਿੰਦਰ ਸਿੰਘ ਇੰਸਾਂ, ਬਿੰਦਰ ਸਿੰਘ ਇੰਸਾਂ, ਮਹੀਪਾਲ ਇੰਸਾਂ, ਰਿੰਕੂ ਇੰਸਾਂ, ਲੱਧਾ ਇੰਸਾਂ, ਸੋਨਵੀਰ ਇੰਸਾਂ ਤੇ ਸਾਧ ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ : Walfare Work: ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਲੜਕੀ ਦੀ ਕੀਤੀ ਸਾਂਭ-ਸੰਭਾਲ

Comments

Post Your Comment

About The Author

Related Posts