ਜੰਮੂ: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਜੰਮੂ ਬੇਸਕੈਂਪ ਤੋਂ ਰਵਾਨਾ ਹੋ ਚੁੱਕਿਆ ਹੈ। ਇਹ ਜੱਥਾ ਜੰਮੂ ਕਸ਼ਮੀਰ ਦੇ ਉੱਪ ਮੁੱਖ ਮੰਤਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਸਖ਼ਤ ਸੁਰੱਖਿਆ ਨਾਲ ਰਵਾਨਾ ਹੋਇਆ।
ਕਸ਼ਮੀਰ ਵਿੱਚ ਸਲਾਨਾ ਹੋਣ ਵਾਲੀ ਅਮਰਨਾਥ ਯਾਤਰਾ ਵੀਰਵਾਰ ਤੋਂ ਸ਼ੁਰੂ ਹੋ ਰਹੀ ਹੈ। ਅੱਜ ਕਰੀਬ 2280 ਯਾਤਰੀਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਜਿਨ੍ਹਾਂ ਵਿੱਚ 1811 ਪੁਰਸ਼, 422 ਔਰਤਾਂ ਅਤੇ 47 ਸਾਧੂ ਸ਼ਾਮਲ ਹਨ।
ਰਾਜ ਵਿੱਚ ਅੱਤਵਾਦੀ ਗਤੀਵਿਧੀਆਂ ਵਧਣ ਨਾਲ ਇਸ ਯਾਤਰਾ ‘ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਹੈ। ਭਾਵੇਂ ਪ੍ਰਸ਼ਾਸਨ ਨੇ ਸੁਰੱਖਿਆ ਪੱਧਰ ਵਧਾ ਦਿੱਤਾ ਹੈ ਅਤੇ ਕਿਹਾ ਕਿ ਯਾਂਤਰੀਆਂ ਦੀ ਸੁਰੱਖਿਆ ਦੇ ਪੂਰੇ ਇੰਤਜ਼ਮਾ ਹਨ।
ਜੰਮੂ ਤੋਂ ਗੁਫ਼ਾ ਤੱਕ ਦਾ ਰਸਤਾ 200 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਸ ਯਾਤਰਾ ਲਈ 2.30 ਲੱਖ ਯਾਤਰੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ।