ਅਕਾਲੀ ਦਲ ਨੂੰ ਵੱਡਾ ਝਟਕਾ : ਅਮਰਪਾਲ ਸਿੰਘ ਬੋਨੀ ਤੇ ਮਨਮੋਹਨ ਸਿੰਘ ਭਾਜਪਾ ’ਚ ਸ਼ਾਮਲ

ਅਸ਼ਵਨੀ ਸ਼ਰਮਾ ਦੀ ਮੌਜ਼ੂਦਗੀ ’ਚ ਹੋਏ ਪਾਰਟੀ ’ਚ ਸ਼ਾਮਲ  

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼੍ਰੋਮਣੀ ਅਕਾਲੀ ਦਲ ਨੂੰ ਤੱਕਡ਼ਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਦੋਵੇਂ ਆਗੂਆਂ ਦਿੱਲੀ ਵਿਖੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜ਼ੂਦਗੀ ’ਚ ਭਾਜਪਾ ’ਚ ਸ਼ਾਮਲ ਹੋਏ। (BJP Join Akali Leader)

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਇਨ੍ਹਾਂ ਆਗੂਆਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕੁਝ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਮਜਬੂਰੀ ਵਿੱਚ ਪਾਰਟੀ ਤੋਂ ਅਸਤੀਫਾ ਦੇਣ ਬਾਰੇ ਲਿਖਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here