ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬੇ ਪ੍ਰਧਾਨ ਬਣਨ ’ਤੇ ਅਮਰਪਾਲ ਸਿੰਘ ਬੋਨੀ ਸਨਮਾਨਿਤ

BJP OBC Morcha
ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰੋ. ਸਰਚਾਂਦ ਸਿੰਘ ਖਿਆਲਾ, ਕੰਵਰਬੀਰ ਸਿੰਘ ਮੰਜ਼ਿਲ, ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ ਆਰ, ਆਲਮਬੀਰ ਸਿੰਘ ਸੰਧੂ, ਅਰੁਣ ਸ਼ਰਮਾ, ਰਜਿੰਦਰ ਸ਼ਰਮਾ ਤੇ ਹੋਰ।

ਭਾਜਪਾ ਹਾਈਕਮਾਨ ਨੇ ਬੋਨੀ ਅਜਨਾਲਾ ਦੀ ਕਾਬਲੀਅਤ ਨੂੰ ਪਛਾਣਿਆ- ਪ੍ਰੋ. ਸਰਚਾਂਦ ਸਿੰਘ, ਪ੍ਰੋ. ਮੰਮਣਕੇ | BJP OBC Morcha

ਅੰਮ੍ਰਿਤਸਰ (ਰਾਜਨ ਮਾਨ)। ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਅੱਜ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਅਮਰਪਾਲ ਸਿੰਘ ਬੋਨੀ ਨੂੰ ਸਨਮਾਨਿਤ ਕਰਦਿਆਂ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ ਆਰ, ਆਲਮਬੀਰ ਸਿੰਘ ਸੰਧੂ, ਅਰੁਣ ਸ਼ਰਮਾ ਅਤੇ ਰਜਿੰਦਰ ਸ਼ਰਮਾ ਨੇ ਬੋਨੀ ਅਜਨਾਲਾ ਦੀ ਕਾਬਲੀਅਤ ਨੂੰ ਪਛਾਣਨ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ’ਚ ਹੋਇਆ ਅੰਤਿਮ ਸਸਕਾਰ

ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਇਕ ਸਖ਼ਤ ਮਿਹਨਤੀ ਅਤੇ ਪੰਜਾਬ ਦੇ ਜ਼ਮੀਨੀ ਧਰਾਤਲ ਨਾਲ ਜੁੜੇ ਹੋਏ ਤਜਰਬੇਕਾਰ ਆਗੂ ਹਨ, ਜੋ ਨਾ ਕੇਵਲ ਭਾਜਪਾ ਓ.ਬੀ.ਸੀ ਮੋਰਚਾ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਮਜ਼ਬੂਤ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਦਿਆਂ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਵਿਸ਼ਵਾਸ ਦਵਾਇਆ ਹੈ।