Welfare Work: ਬਾਲਿਆਂਵਾਲੀ (ਚਰਨਜੀਤ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਬਾਲਿਆਂਵਾਲੀ ਦੀ ਸਾਧ-ਸੰਗਤ ਵੱਲੋਂ ਪਿੰਡ ਜਿਉਂਦ ਦੇ ਮਜ਼ਦੂਰ ਅਮਰਪਾਲ ਸਿੰਘ ਪੁੱਤਰ ਕਾਲਾ ਸਿੰਘ ਦਾ ਮਕਾਨ ਬਣਾ ਕੇ ਦਿੱਤਾ ਗਿਆ। ਹੁਣ ਅਮਰਪਾਲ ਸਿੰਘ ਦੇ ਪਰਿਵਾਰ ਨੂੰ ਡਿੱਗੂ ਡਿੱਗੂ ਕਰਦੀ ਛੱਤ ਹੇਠ ਰਹਿਣ ਦਾ ਫਿਕਰ ਮੁੱਕ ਗਿਆ ।

ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੇ ਪ੍ਰੇਮੀ ਸੇਵਕ ਡਾ. ਨਰਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਅਮਰਪਾਲ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ । ਉਹ ਬਿਲਕੁਲ ਹੀ ਖਾਸਤਾ ਹਾਲਤ ਮਕਾਨ ’ਚ ਰਹਿ ਰਿਹਾ ਸੀ, ਜਿਸ ਦੀ ਛੱਤ ਕਦੋਂ ਵੀ ਡਿੱਗ ਸਕਦੀ ਸੀ, ਜਿਸ ਨਾਲ ਕੋਈ ਵੱਡਾ ਨੁਕਸਾਨ ਹੋ ਸਕਦਾ ਸੀ । ਉਸ ਦੀ ਵਿੱਤੀ ਸਮਰੱਥਾ ਏਨੀ ਨਹੀਂ ਸੀ, ਜਿਸ ਨਾਲ ਉਹ ਆਪਣਾ ਮਕਾਨ ਬਣਾ ਸਕੇ । ਉਸ ਵੱਲੋਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਕੋਲ ਮਕਾਨ ਬਣਾ ਕੇ ਦੇਣ ਦੀ ਅਪੀਲ ਕੀਤੀ ਗਈ। ਸਾਧ-ਸੰਗਤ ਵੱਲੋਂ ਕੁਝ ਹੀ ਘੰਟਿਆਂ ’ਚ ਮਕਾਨ ਬਣਾ ਕੇ ਪਰਿਵਾਰ ਦੇ ਸਪੁਰਦ ਕਰ ਦਿੱਤਾ ਗਿਆ । Welfare Work
ਇਸ ਮੌਕੇ ਅਮਰਪਾਲ ਸਿੰਘ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸਾਧ-ਸੰਗਤ ਦਾ ਦਿਲੋਂ ਧੰਨਵਾਦ ਕੀਤਾ । ਉਸ ਨੇ ਕਿਹਾ ਕਿ ਧੰਨ ਹਨ ਪੂਜਨੀਕ ਗੁਰੂ ਜੀ ਜੋ ਇੰਨੀ ਪਵਿੱਤਰ ਸਿੱਖਿਆ ਦਿੰਦੇ ਹਨ । ਉਸ ਨੂੰ ਹੁਣ ਆਪਣੇ ਡਿੱਗੂ ਡਿੱਗੂ ਕਰਦੇ ਮਕਾਨ ਦਾ ਡਰ ਮੁੱਕ ਗਿਆ ।ਇਸ ਮੌਕੇ ਜੱਗੀ ਸਿੰਘ ਇੰਸਾਂ, ਮਲਕੀਤ ਸਿੰਘ ਇੰਸਾਂ, ਕਰਨੈਲ ਸਿੰਘ ਇੰਸਾਂ, ਸੱਚੇ ਨਿਮਰ ਸੇਵਾਦਾਰ ਮਨਜਿੰਦਰ ਸਿੰਘ ਇੰਸਾਂ, ਗੁਰਪ੍ਰੀਤ ਕੌਰ ਇੰਸਾਂ, ਰੋਹਿਤ ਇੰਸਾਂ, ਅਮਰਜੀਤ ਸਿੰਘ ਇੰਸਾਂ, ਪੰਚ ਬਚਿੱਤਰ ਸਿੰਘ ਅਤੇ ਸਾਧ-ਸੰਗਤ ਹਾਜ਼ਰ ਸੀ।
ਡੇਰਾ ਸੱਚਾ ਸੌਦਾ ਦਾ ਤਹਿ ਦਿਲੋਂ ਧੰਨਵਾਦ : ਸਰਪੰਚ

ਪਿੰਡ ਜਿਉਂਦ ਦੇ ਸਰਪੰਚ ਕੁਲਦੀਪ ਕੌਰ ਪਤਨੀ ਕੈਪਟਨ ਕਾਕਾ ਸਿੰਘ ਨੇ ਕਿਹਾ ਕਿ ਉਹ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇ ਤਹਿਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਪਿੰਡ ਦੇ ਇੱਕ ਲੋੜਵੰਦ ਪਰਿਵਾਰ ਦੀ ਮਦਦ ਕਰਕੇ ਉਸ ਨੂੰ ਮਕਾਨ ਬਣਾ ਕੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂ ਪਿਛਲੇ ਲੰਮੇ ਸਮੇਂ ਤੋਂ ਮਾਨਵਤਾ ਭਲਾਈ ਕਾਰਜਾਂ ’ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਉਹ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸਾਧ -ੰਗਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ।














