ਨਾਗਰਿਕਤਾ ਸੋਧ ਬਿੱਲ ‘ਤੇ ਚਰਚਾ ਤੋਂ ਪਹਿਲਾਂ ਵੋਟਿੰਗ

ਨਾਗਰਿਕਤਾ ਸੋਧ ਬਿੱਲ ‘ਤੇ ਚਰਚਾ ਤੋਂ ਪਹਿਲਾਂ ਵੋਟਿੰਗ
ਸਮੱਰਥਨ ‘ਚ 293 ਅਤੇ ਵਿਰੋਧ ‘ਚ 82 ਵੋਟਾਂ ਪਈਆਂ

ਨਵੀਂ ਦਿੱਲੀ (ਏਜੰਸੀ)। ਨਾਗਰਿਕਤਾ ਸੋਧ ਬਿੱਲ (Citizenship) ‘ਤੇ ਸੋਮਵਾਰ ਨੂੰ ਲੋਕ ਸਭਾ ‘ਚ ਹੰਗਾਮਾ ਹੋ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਤਾਂ ਸਦਨ ਦੇ ਪਟਲ ‘ਤੇ ਰੱਖ ਦਿੱਤਾ, ਪਰ ਵਿਰੋਧੀ ਪਾਰਟੀਆਂ ਨੇ ਇਸ ਨੂੰ ਪੇਸ਼ ਕਰਨ ਦਾ ਵਿਰੋਧ ਕਰ ਦਿੱਤਾ। ਉਨ੍ਹਾ ਇਸ ਨੂੰ ਘੱਟ ਗਿਣਤੀ ਵਿਰੋਧੀ ਬਿੱਲ ਕਰਾਰ ਦਿੱਤਾ। ਇਸ ‘ਤੇ ਸ਼ਾਹ ਨੇ ਕਿਹਾ ਕਿ ਇਹ ਬਿੱਲ ਘੱਟ ਗਿਣਤੀਆਂ ਦੇ 0.001 ਫ਼ੀਸਦੀ ਵੀ ਖਿਲਾਫ਼ ਨਹੀਂ ਹੈ। ਅਸੀਂ ਹਰ ਸਵਾਲ ਦਾ ਜਵਾਬ ਦੇਵਾਂਗੇ, ਪਰ ਵਾਕਆਊਟ ਨਾ ਕਰਿਓ।

ਮੁਸਲਿਮ ਭਾਈਚਾਰੇ ਦਾ ਇਸ ਬਿੱਲ ‘ਚ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ ਗਿਆ ਪਰ ਵਿਰੋਧੀ ਧਿਰ ਦੇ ਮੈਂਬਰ ਬਿੱਲ ਪੇਸ਼ ਹੋਣ ਦਾ ਹੀ ਵਿਰੋਧ ਕਰਦੇ ਰਹੇ ਅਤੇ ਲੋਕ ਸਭਾ ‘ਚ ਇਸ ‘ਤੇ ਕਰੀਬ ਇੱਕ ਘੰਟਾ ਬਹਿਸ ਹੁੰਦੀ ਰਹੀ। ਕਾਂਗਰਸ ਦੇ ਅਧੀਰ ਰੰਜਨ ਚੌਧਰੀ ਅਤੇ ਏਆਈਐੱਮਆਈਐੱਮ ਦੇ ਅਸਦੁਦੀਨ ਓਵੈਸੀ ਵਰਗੇ ਨੇਤਾਵਾਂ ਨੇ ਆਪਣੀ ਗੱਲ ਰੱਖੀ। ਇਸ ਤੋਂ ਬਾਅਦ ਸਪੀਕਰ ਨੇ ਬਿੱਲ ਪੇਸ਼ ਹੋਣ ‘ਤੇ ਵੋਟਿੰਗ ਕਰਵਾਉਣ ਦਾ ਆਦੇਸ਼ ਦਿੱਤਾ।

  • ਬਿੱਲ ਪੇਸ਼ ਕੀਤੇ ਜਾਣ ਦੇ ਪੱਖ ‘ਚ 293 ਅਤੇ ਵਿਰੋਧ ‘ਚ 82 ਵੋਟਾਂ ਪਈਆਂ।
  • 375 ਮੈਂਬਰਾਂ ਨੇ ਵੋਟਿੰਗ ‘ਚ ਹਿੱਸਾ ਲਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।