ਅਮਰੀਕਾ ਨੇ ਰੂਸ ’ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ

America-Russia Sachkahoon

ਅਮਰੀਕਾ ਨੇ ਰੂਸ ’ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ

ਵਾਸ਼ਿੰਗਟਨ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਅਤੇ ਰੂਸ ਦੇ ਸੰਕਟ ਦਰਮਿਆਨ ਡੋਨੇਟਸਕ ਅਤੇ ਲੁਹਾਨਸਕ ਲੋਕ ਗਣਰਾਜਾਂ ਦੀ ਆਜ਼ਾਦੀ ਨੂੰ ਮਾਨਤਾ ਦੇਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਮੰਗਲਵਾਰ ਨੂੰ ਆਪਣੇ ਵ੍ਹਾਈਟ ਹਾਊਸ ਦੇ ਸੰਬੋਧਨ ਵਿੱਚ ਕਿਹਾ ਕਿ ਇਹ ਯੂਕਰੇਨ ’ਤੇ ਰੂਸੀ ਹਮਲੇ ਦੀ ਸ਼ੁਰੂਆਤ ਹੈ ਅਤੇ ਅਸੀਂ ਸਥਿਤੀ ਦਾ ਮੁਲਾਂਕਣ ਕਰਦੇ ਹੋਏ ਕਦਮ ਚੁੱਕ ਰਹੇ ਹਾਂ। ਰਾਸ਼ਟਰਪਤੀ ਬਿਡੇਨ ਨੇ ਕਿਹਾ, ‘‘ਯੂਕਰੇਨ ਦੀ ਮੱਦਦ ਲਈ ਸਾਡੀਆਂ ਸਾਰੀਆਂ ਕੋਸ਼ਿਸ਼ਾਂ ਰੱਖਿਆਤਮਕ ਕਦਮ ਹਨ, ਸਾਡਾ ਰੂਸ ਨਾਲ ਯੁੱਧ ਦਾ ਕੋਈ ਇਰਾਦਾ ਨਹੀਂ ਹੈ।’’ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਰੂਸ ਨੇ ਹਮਲਾਵਰ ਰੁਖ ਜਾਰੀ ਰੱਖਿਆ ਤਾਂ ਉਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਬਿਡੇਨ ਨੇ ਕਿਹਾ ਕਿ ਬਲ ਅਤੇ ਸਾਜ਼ੋ-ਸਾਮਾਨ ਐਸਟੋਨੀਆ, ਲਾਤਵੀਆ ਅਤੇ ਲਿਥੁਆਨੀਆ ਦੇ ਬਾਲਟਿਕ ਦੇਸ਼ਾਂ ਨੂੰ ਭੇਜਿਆ ਜਾਵੇਗਾ।

ਬਿਡੇਨ ਨੇ ਰੂਸ ’ਤੇ ਅੰਤਰਾਸ਼ਟਰੀ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਸ ਨੇ ਯੂਕਰੇਨ ਦੀ ਸਰਹੱਦ ’ਤੇ ਫੌਜ ਤਾਇਨਾਤ ਕਰ ਰੱਖੀ ਹੈ। ਅਸੀਂ ਨਾਟੋ ਦੀ ਜ਼ਮੀਨ ਦੇ ਹਰ ਇੰਚ ਦੀ ਰੱਖਿਆ ਕਰਾਂਗੇ। ਇਸ ਦੌਰਾਨ ਦੋ ਰੂਸੀ ਵਿੱਤੀ ਸੰਸਥਾਵਾਂ ’ਤੇ ਪਾਬੰਦੀਆਂ ਦਾ ਐਲਾਨ ਕਰਦੇ ਹੋਏ ਰਾਸ਼ਟਰਪਤੀ ਬਿਡੇਨ ਨੇ ਕਿਹਾ ਕਿ ਰੂਸ ਹੁਣ ਪੱਛਮੀ ਦੇਸ਼ਾਂ ਨਾਲ ਵਪਾਰ ਨਹੀਂ ਕਰ ਸਕੇਗਾ। ਸਾਡੇ ਕੋਲ ਕਈ ਕਦਮ ਹਨ ਜੋ ਚੁੱਕਣੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਰਹਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here