ਕਿਹਾ ‘ਭਿਆਨਕ ਸੀ ਪੁਲਵਾਮਾ ਹਮਲਾ’
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੂੰ ‘ਭਿਆਨਕ ਹਾਲਾਤ’ ਕਰਾਰ ਦਿੱਤਾ ਹੈ। ਮੰਗਲਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟਾਂ ਦੇਖ ਰਹੇ ਹਨ ਅਤੇ ਜਲਦੀ ਹੀ ਇਕ ਬਿਆਨ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ‘ਚ ਸੀ. ਪੀ. ਆਰ. ਐੱਫ. ਦੀ ਬੱਸ ‘ਤੇ ਹੋਏ ਆਤਮਘਾਤੀ ਹਮਲੇ ‘ਚ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ।
ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡਿਨੋ ਨੇ ਭਾਰਤ ਪ੍ਰਤੀ ਪੂਰਾ ਸਮਰਥਨ ਪ੍ਰਗਟਾਉਂਦੇ ਹੋਏ ਪਾਕਿਸਤਾਨ ਨੂੰ ਕਿਹਾ ਹੈ ਕਿ ਅੱਤਵਾਦੀ ਹਮਲੇ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਸਜ਼ਾ ਦਿੱਤੀ ਜਾਵੇ। ਆਤਮਘਾਤੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ‘ਚ ਵਧਦੇ ਤਣਾਅ ਵਿਚਕਾਰ ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਦਫਤਰ ‘ਚ ਮੀਡੀਆ ਨੂੰ ਕਿਹਾ ਕਿ ਦੱਖਣੀ ਏਸ਼ੀਆ ਦੇ ਦੋਵੇਂ ਗੁਆਂਢੀ ਦੇਸ਼ ਜੇਕਰ ਇਕੱਠੇ ਆਉਣਗੇ ਤਾਂ ਬਹੁਤ ਚੰਗਾ ਹੋਵੇਗਾ।
ਇਕ ਸਵਾਲ ਦੇ ਜਵਾਬ ‘ਚ ਟਰੰਪ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਉਨ੍ਹਾਂ ਨੂੰ ਇਸ ‘ਤੇ ਬਹੁਤ ਸਾਰੀਆਂ ਰਿਪੋਰਟਾਂ ਮਿਲੀਆਂ ਹਨ।। ਅਸੀਂ ਇਸ ਮਾਮਲੇ ‘ਚ ਸਹੀ ਸਮਾਂ ਆਉਣ ‘ਤੇ ਜਵਾਬ ਦੇਵਾਂਗੇ। ਇਹ ਅੱਤਵਾਦੀ ਹਮਲਾ ਇੱਕ ਭਿਆਨਕ ਸਥਿਤੀ ਸੀ। ਸਾਨੂੰ ਰਿਪੋਰਟਾਂ ਮਿਲ ਰਹੀਆਂ ਹਨ।।ਅਸੀਂ ਇਸ ‘ਤੇ ਬਿਆਨ ਜਾਰੀ ਕਰਾਂਗੇ।
ਇਕ ਹੋਰ ਪ੍ਰੈੱਸ ਕਾਨਫਰੰਸ ‘ਚ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਨੇ ਕਿਹਾ ਕਿ ਅਮਰੀਕਾ ਭਾਰਤ ਸਰਕਾਰ ਨਾਲ ਲਗਾਤਾਰ ਸੰਪਰਕ ‘ਚ ਹੈ। ਅਸੀਂ ਦੁੱਖ-ਹਮਦਰਦੀ ਨਾਲ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੇ ਹਾਂ। ਉਨ੍ਹਾਂ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਜਾਂਚ ‘ਚ ਪੂਰਾ ਸਾਥ ਦੇਵੇ ਤੇ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਸਜ਼ਾ ਦਿਓ। ਪਾਲਾਡਿਨੋ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਅਮਰੀਕਾ ਪਾਕਿਸਤਾਨ ਦੇ ਵੀ ਸੰਪਰਕ ‘ਚ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।