ਅਮਰੀਕਾ ਬਾਹਰ ਜਾਣ ਦੀ ਥਾਂ ਅੱਗੇ ਆਵੇ : ਸੰਯੁਕਤ ਰਾਸ਼ਟਰ

America, Move, Forward, UN

ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਵਧਾਉਣ ਲਈ ਕਿਹਾ

ਜੇਨੇਵਾ (ਏਜੰਸੀ)। ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਅਮਰੀਕਾ ਦੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ‘ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।

ਸੰਯੁਕਤ ਰਾਸ਼ਟਰ ਨੇ ਅਮਰੀਕਾ ਦੇ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ਦੀ ਅਮਰੀਕੀ ਰਾਜਦੂਤ ਨਿੱਕੀ ਹੇਲੀ ਦੀ ਘੋਸ਼ਣਾ ਨੂੰ ਨਿਰਾਸ਼ਾਜਨਕ ਦੱਸਿਆ ਹੈ। ਸੰਯੁਕਤ ਰਾਸ਼ਟਰ ਦੇ ਉੱਚ ਅਧਿਕਾਰੀ ਜੈਦ ਰਾਦ ਅਲ ਹੁਸੈਨ ਨੇ ਟਵੀਟ ਕਰਕੇ ਕਿਹਾ ਕਿ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰ ਉਲੰਘਣ ਨੂੰ ਦੇਖਦੇ ਹੋਏ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਆਪਣੀ ਮੌਜੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।