BJP SAD Alliance: ਪੰਜਾਬ ’ਚ ਇੱਕਠੇ ਵਿਧਾਨ ਸਭਾ ਚੋਣਾਂ ਲੜਨਗੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ, ਅਮਿਤ ਸ਼ਾਹ ਨੇ ਕੀਤਾ ਐਲਾਨ
ਬਾਦਲ ਬੋਲੇ, ਸੂਬੇ ’ਚੋਂ ਨਸ਼ਾ ਖਤਮ ਕਰਨਾ ਸਾਡਾ ਟੀਚਾ
ਚੰਡੀਗੜ੍ਹ/ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ 6 ਸਾਲਾਂ ਬਾਅਦ ਮੁੜ ਗਠਜੋੜ ਹੋ ਗਿਆ ਹੈ। ਦਿੱਲੀ ’ਚ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਗੱਠਜੋੜ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਦੱਸਿਆ ਕਿ ਦੋਵੇਂ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਮੁੱਖ ਭੂਮਿਕਾ ਨਿਭਾਏਗਾ। ਜੇਕਰ ਉਹ ਜਿੱਤਦੇ ਹਨ, ਤਾਂ ਮੁੱਖ ਮੰਤਰੀ ਅਕਾਲੀ ਦਲ ਵੱਲੋਂ ਹੋਵੇਗਾ।
ਸੀਟਾਂ ਦੀ ਵੰਡ ਬਾਰੇ ਫੈਸਲਾ ਲਿਆ ਜਾਣਾ ਅਜੇ ਬਾਕੀ ਹੈ। ਇਹ ਦੋਵੇਂ ਪਾਰਟੀਆਂ ਪਹਿਲਾਂ ਵੀ ਤਿੰਨ ਵਾਰ, 1997, 2007 ਤੇ 2012 ’ਚ ਪੰਜਾਬ ’ਚ ਸਰਕਾਰ ਬਣਾ ਚੁੱਕੀਆਂ ਹਨ। ਖੇਤੀ ਸੁਧਾਰ ਕਾਨੂੰਨਾਂ ਸਬੰਧੀ ਸਤੰਬਰ 2020 ’ਚ ਉਨ੍ਹਾਂ ਦਾ 24 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ ਸੀ। ਇਸ ਤੋਂ ਬਾਅਦ, 2022 ਦੀਆਂ ਵਿਧਾਨ ਸਭਾ ਚੋਣਾਂ ’ਚ, ਅਕਾਲੀ ਦਲ ਸਿਰਫ਼ 3 ਸੀਟਾਂ ਹੀ ਜਿੱਤ ਸਕਿਆ ਸੀ, ਜਦਕਿ ਭਾਜਪਾ ਪੰਜਾਬ ਦੀਆਂ ਕੁੱਲ 117 ਸੀਟਾਂ ਵਿੱਚੋਂ ਸਿਰਫ਼ 2 ਸੀਟਾਂ ਹੀ ਹਾਸਲ ਕਰ ਸਕੀ ਸੀ।
ਇਹ ਵੀ ਪੜ੍ਹੋ : BJP Akali Dal Alliance: ਮਿਸ਼ਨ 2027, ਅਕਾਲੀ-ਭਾਜਪਾ ਅੱਜ ਮੁੜ ਹੋਣਗੇ ਘਿਓ-ਖਿਚੜੀ!
Comments