ਅਮਿਤ ਸ਼ਾਹ ਨੇ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੇ ਨੇਤਾਵਾਂ ਦੀ ਬੁਲਾਈ ਬੈਠਕ

Amit Shah, Leaders, Haryana, Maharashtra, Jharkhand

ਨਵੀਂ ਦਿੱਲੀ। ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਇਤਿਹਾਸਿਕ ਜਿੱਤ ਤੋਂ ਬਾਅਦ ਹੁਣ ਪਾਰਟੀ ਦੀ ਨਜ਼ਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਹੈ। ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਅਮਿਤ ਸ਼ਾਹ ਦਿੱਲੀ ‘ਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੇ ਨੇਤਾਵਾਂ ਨਾਲ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਮੰਥਨ ਕਰ ਰਹੇ ਹਨ। ਦੱਸ ਦੇਈਏ ਕਿ ਸਾਲ ਦੇ ਅੰਤ ਤੱਕ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ‘ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਮੇਂ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਿੱਲੀ ‘ਚ ਪਾਰਟੀ ਦਫਤਰ ‘ਚ ਇੱਕ ਬੈਠਕ ਬੁਲਾਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।