ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਲਖੀਮਪੁਰ ਕਾਂਡ ’ਤੇ ਗ੍ਰਹਿ ਮੰਤਰੀ ਨਾਲ ਕੀਤੀ ਚਰਚਾ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਈ। ਇਹ ਮੁਲਾਕਾਤ ਗ੍ਰਹਿ ਮੰਤਰੀ ਦੀ ਰਿਹਾਇਸ਼ੀ ਦਿੱਲੀ ਵਿਖੇ ਹੋਈ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਦਰਮਿਆਨ ਲਖੀਮਪੁਰ ਕਾਂਡ ’ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਲਖੀਮਪੁਰ ਖੇੜੀ ’ਚ ਵਹਿਸ਼ੀ ਕਾਤਲਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਸਾਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦਾ ਸਿਸਟਮ ਬੰਦ ਹੋਣਾ ਚਾਹੀਦਾ ਹੈ।

 

 

ਇਸ ਦੇ ਨਾਲ ਹੀ ਉਨ੍ਹਾਂ ਛੇਤੀ ਤੋਂ ਛੇਤੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਵੀ ਗੱਲ ਕਹੀ ਚੰਨੀ ਨੇ ਸਰਹੱਦੀ ਸੁਰੱਖਿਆ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ। ਉਨ੍ਹਾਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਨਾਲ ਲੱਗਦੀਆਂ ਕੌਮਾਂਤਰੀ ਸਰਹੱਦਾਂ ਨੂੰ ਸੀਲ ਕਰਨ ਲਈ ਵੀ ਕਿਹਾ ਮੁਲਾਕਾਤ ਤੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਯਕੀਨ ਦਿਵਾਇਆ ਕਿ ਸਰਕਾਰ ਛੇਤੀ ਤੋਂ ਛੇਤੀ ਕੋਈ ਫੈਸਲਾ ਲਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ