ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ

Amit Shah, Sushma Swaraj, Tribute

ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਏਜੰਸੀ)। ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਦੀ ਕੱਦਾਵਾਰ ਨੇਤਾ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਂਜਲੀ ਦੇਣ ਲਈ ਸੁਸ਼ਮਾ ਸਵਰਾਜ ਦੇ ਘਰ ਪਹੁੰਚੇ ਅਮਿਤ ਸ਼ਾਹ ਨੇ ਕਿਹਾ ਕਿ ਸੁਸ਼ਮਾ ਜੀ ਦੀ ਅਚਾਨਕ ਮੌਤ ਹੋਣ ਉਨ੍ਹਾਂ ਨੂੰ ਬਹੁਤ ਦੁੱਖ ਲੱਗਾ ਹੈ। ਭਾਜਪਾ ਦਾ ਹਰ ਵਰਕਰ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਦੱਸਣਯੋਗ ਹੈ ਕਿ ਮੰਗਲਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸੁਸ਼ਮਾ ਸਵਰਾਜ ਦੀ ਹਾਲਤ ਨਾਜ਼ੁਕ ਹੋ ਗਈ ਸੀ। ਉਨ੍ਹਾਂ ਨੂੰ ਰਾਤ 10 ਵਜੇ ਦੇ ਕਰੀਬ ਏਮਜ਼ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸੁਸ਼ਮਾ ਸਵਰਾਜ ਦੇ ਦਿਹਾਂਤ ਕਰਨ ਦੇਸ਼ ਭਰ ਦੇ ਕਈ ਵੱਡੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ। ਸ਼ਾਮ 3 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here