ਗੁਰਦਾਸਪੁਰ ਪਹੁੰਚੇ ਅਮਿਤ ਸ਼ਾਹ, ਰੈਲੀ ਨੂੰ ਕਰ ਰਹੇ ਹਨ ਸੰਬੋਧਨ

Amit Shah
ਗੁਰਦਾਸਪੁਰ ਰੈਲੀ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ।

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah ) ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਹੋ ਰਹੀ ਰੈਲੀ ’ਚ ਜਨਤਾ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਦੌਰਾਨ ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਜੀ ਦੀ ਅਗਵਾਈ ਵਿੱਚ ਗਰੀਬਾਂ ਨੂੰ ਸਾਰੀਆਂ ਭਲਾਈ ਸਕੀਮਾਂ ਦਾ 100 ਫੀਸਦੀ ਲਾਭ ਮਿਲ ਰਿਹਾ ਹੈ। ਚਾਹੇ 80 ਕਰੋੜ ਲੋਕਾਂ ਨੂੰ ਅਨਾਜ ਮੁਹੱਈਆ ਕਰਾਉਣਾ ਹੋਵੇ ਜਾਂ 50 ਕਰੋੜ ਤੋਂ ਵੱਧ ਲੋਕਾਂ ਨੂੰ 5 ਲੱਖ ਤੱਕ ਦਾ ਮੁਫਤ ਇਲਾਜ, ਮੋਦੀ ਸਰਕਾਰ ਨੇ ਚੰਗੇ ਸ਼ਾਸਨ ਰਾਹੀਂ ਗਰੀਬਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਨਵੀਂ ਊਰਜਾ ਦਿੱਤੀ ਹੈ। ਪਿਛਲੇ 9 ਸਾਲਾਂ ਵਿੱਚ ਅੰਤੋਦਿਆ ਅਤੇ ਗਰੀਬ ਕਲਿਆਣ ਦੇ ਮੰਤਰ ‘ਤੇ ਚੱਲਦਿਆਂ ਮੋਦੀ ਸਰਕਾਰ ਗਰੀਬਾਂ ਦੀ ਸੇਵਾ ਕਰਕੇ ਅਤੇ ਗਰੀਬਾਂ ਦਾ ਸਨਮਾਨ ਯਕੀਨੀ ਬਣਾ ਕੇ ਦੇਸ਼ ਦਾ ਬਰਾਬਰ ਵਿਕਾਸ ਕਰ ਰਹੀ ਹੈ। ਮੋਦੀ ਜੀ ਦੀਆਂ ਦੂਰਅੰਦੇਸ਼ੀ ਨੀਤੀਆਂ ਕਾਰਨ ਗਰੀਬਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ ਅਤੇ ਉਹ ਸਸ਼ਕਤ ਹੋ ਰਹੇ ਹਨ।

ਇਸ ਤੋਂ ਬਾਅਦ ਉਹ ਸ਼ਾਮ 4 ਵਜੇ ਦੇ ਕਰੀਬ ਉਹ ਹਰਿਆਣਾ ਦੇ ਸਰਸਾ ਵਿੱਚ ਰੈਲੀ ਕਰਨਗੇ। ਰੈਲੀ ਵਿੱਚ ਕਾਲੇ ਰੰਗ ਦੇ ਕੱਪੜੇ ਅਤੇ ਰੁਮਾਲ ਆਦਿ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਕਈ ਦਿਨਾਂ ਤੋਂ ਚੱਲ ਰਹੀਆਂ ਸਨ ਰੈਲੀ ਦੀਆਂ ਤਿਆਰੀਆਂ, ਸੁਰੱਖਿਆ ਦੇ ਸ਼ਖਤ ਪ੍ਰਬੰਧ

ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪਠਾਨਕੋਟ ਦੇ ਇੰਚਾਰਜ ਅਨਿਲ ਸੱਚਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਵਿੱਚ ਕੀਤੀ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਪਠਾਨਕੋਟ ਵਿੱਚ ਪੈਂਦੇ ਤਿੰਨੋਂ ਵਿਧਾਨ ਸਭਾ ਸੁਜਾਨਪੁਰ, ਪਠਾਨਕੋਟ ਅਤੇ ਭੋਆ ’ਚ ਪੈਂਦੇ ਦਸ ਮੰਡਲ ਪ੍ਰਧਾਨ ਅਤੇ ਗੁਰਦਾਸਪੁਰ ਪਾਰਲੀਮੈਂਟ ’ਚ ਪੈਂਦੇ ਸੈੱਲਾਂ ਦੇ ਅਹੁਦੇਦਾਰਾਂ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗ ਕੀਤੀ।  (Amit Shah )

Amit Shah

ਜਿਸ ਵਿੱਚ ਸਮੇਤ 10 ਮੰਡਲ ਪ੍ਰਧਾਨਾਂ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਅਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਦੇਵੀ, ਪੰਜਾਬ ਦੇ ਸਾਰੇ ਸੈੱਲਾਂ ਦੇ ਕਨਵੀਨਰ ਰਾਕੇਸ਼ ਸ਼ਰਮਾ, ਲੀਗਲ ਸੈੱਲ ਦੇ ਕਨਵੀਨਰ ਐਨਕੇ ਵਰਮਾ ਅਤੇ ਪ੍ਰਸ਼ਾਂਤ ਗੰਭੀਰ ਹਾਜ਼ਰ ਰਹੇ। ਅਨਿਲ ਸੱਚਰ ਨੇ ਦੱਸਿਆ ਕਿ 18 ਜੂਨ ਨੂੰ ਗੁਰਦਾਸਪੁਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪਠਾਨਕੋਟ ਤੋਂ 150 ਬੱਸਾਂ ਅਤੇ 500 ਕਾਰਾਂ ਦਾ ਕਾਫਲਾ ਹਿੱਸਾ ਲਵੇਗਾ। ਅਨਿਲ ਸੱਚਰ ਨੇ ਕਿਹਾ ਕਿ ਮੋਦੀ ਸਰਕਾਰ 9 ਸਾਲਾਂ ਤੋਂ ਵਧੀਆ ਪ੍ਰਸ਼ਾਸਨ ਅਤੇ ਗਰੀਬਾਂ ਦੀ ਭਲਾਈ ਦੇ ਕੰਮ ਕਰ ਰਹੀ ਹੈ, ਜਿਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਐਨਡੀਏ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਸਰਸਾ ’ਚ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪ੍ਰਸ਼ਾਸ਼ਨ ਹੋਇਆ ਪੱਬਾ ਭਾਰ

ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਉਨ੍ਹਾਂ ਸਾਰਿਆਂ ਨੂੰ ਇਸ ਰੈਲੀ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਗੁਰਦਾਸਪੁਰ ਤੋਂ ਬਾਅਦ ਸ਼ਾਮ ਨੂੰ ਸਰਸਾ ’ਚ ਹੋਣ ਵਾਲੀ ਰੈਲੀ ਲਈ ਹਰਿਆਣਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਲਏ ਹਨ ਸਰਸਾ ਵਿਖੇ ਏਡੀਜੀਪੀ ਸ਼੍ਰੀਕਾਂਤ ਜਾਧਵ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ।

ਰੈਲੀ ਬਾਰੇ ਏਡੀਜੀਪੀ ਸ਼੍ਰੀਕਾਂਤ ਜਾਧਵ ਨੇ ਕਿਹਾ ਕਿ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ। ਹਰਿਆਣਾ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਰੈਲੀ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣਗੇ। ਦੂਜੇ ਪਾਸੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਰੈਲੀ ਬਾਰੇ ਦਾਅਵਾ ਕੀਤਾ ਕਿ ਇਸ ਰੈਲੀ ਵਿੱਚ ਹਜ਼ਾਰਾਂ ਲੋਕ ਪੁੱਜਣਗੇ। ਇਹ ਰੈਲੀ ਇਤਿਹਾਸਕ ਹੋਵੇਗੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਣਨ ਲਈ ਹਜ਼ਾਰਾਂ ਲੋਕ ਰੈਲੀ ਵਾਲੀ ਥਾਂ ’ਤੇ ਪਹੁੰਚਣਗੇ।