ਪੰਜਾਬ ਚੋਣਾਂ ’ਤੇ ਅਮਿਤ ਸ਼ਾਹ ਦਾ ਵੱਡਾ ਬਿਆਨ

amit shah

ਕਿਹਾ, ਪੰਜਾਬ ’ਚ ਉਮੀਦ ਨਾਲੋਂ ਵਧੀਆ ਨਤੀਜੇ ਆਉਣਗੇ (Amit Shah)

  • ਭਾਜਪਾ ਨੇ ਦਿੱਲੀ ’ਚ ਕੀਤੀ ਪ੍ਰੈਸ ਕਾਨਫਰੰਸ
  • ਪੰਜਾਬ ’ਚ ਸਾਡੀ ਸਥਿਤੀ ਪਹਿਲਾਂ ਨਾਲੋਂ ਬਿਹਤਰ
  • ਪੰਜਾਬ ’ਚ ਭਾਜਪਾ ਪਹਿਲੀ ਵਾਰ ਗਠਜੋੜ ਦੀ ਵੱਡੀ ਪਾਰਟੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਭਾਜਪਾ ਨੇ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah), ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਤੋਂ ਇਲਾਵਾ ਭਾਜਪਾ ਦੇ ਕਈ ਵੱਡੀ ਆਗੂ ਹਾਜ਼ਰ ਸ਼ਨ। ਪ੍ਰੈਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਚਾਰ ਸੂਬਿਆਂ ’ਚ ਫਿਰ ਤੋਂ ਸਰਕਾਰ ਬਣਾਉਣ ਜਾ ਰਹੇ ਹਾਂ।  ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਵੱਡਾ ਬਿਆਨ ਦਿੱਤਾ। ਉਨਾਂ ਕਿਹਾ ਕਿ ਪੰਜਾਬ ’ਚ ਉਮੀਦ ਨਾਲੋਂ ਵਧੀਆ ਨਤੀਜੇ ਆਉਣਗੇ। ਪੰਜਾਬ ’ਚ ਸਾਡੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੈ ਤੇ ਪੰਜਾਬ ’ਚ ਭਾਜਪਾ ਪਹਿਲੀ ਵਾਰ ਗਠਜੋੜ ਦੀ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਵੇਗੀ। ਉਨਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।

ਜਿਕਰਯੋਗ ਹੈ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਸੂਬੇ ’ਚ ਸਾਰੀਆਂ ਪਾਰਟੀਆਂ ਆਪਣੀ-ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਹਨ ਪਰ 10 ਮਾਰਚ ਨੂੰ ਤਸਵੀਰ ਸਾਫ ਹੋ ਜਾਵੇਗੀ ਕਿ ਸੂਬੇ ’ਚ ਕਿਹੜੀ ਪਾਰਟੀ ਸੱਤਾ ’ਚ ਆਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here