Amloh News: ਅਮਲੋਹ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਅਮਲੋਹ ਵੱਲੋਂ 3 ਕਰੋੜ ਰੁਪਏ ਦੀ ਰਾਸ਼ੀ ਦੇ ਮਤੇ ਪਾਸ

Amloh News
ਅਮਲੋਹ : ਨਗਰ ਕੌਂਸਲ ਦਫ਼ਤਰ ਅਮਲੋਹ ਵਿਖੇ ਮੀਟਿੰਗ ਵਿੱਚ ਸ਼ਾਮਿਲ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਕੌਂਸਲਰ ਅਤੇ ਸਟਾਫ ਮੈਂਬਰ। ਤਸਵੀਰ: ਅਨਿਲ ਲੁਟਾਵਾ

ਅਮਲੋਹ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਅਮਲੋਹ ਨੂੰ ਹਰ ਸਹਿਯੋਗ ਦਿੱਤਾ ਜਾ ਰਿਹਾ : ਵਿਧਾਇਕ ਗੈਰੀ ਬੜਿੰਗ  Amloh News

Amloh News: (ਅਨਿਲ ਲੁਟਾਵਾ) ਅਮਲੋਹ। ਅੱਜ ਨਗਰ ਕੌਂਸਲ ਅਮਲੋਹ ਵਿਖੇ ਕੌਂਸਲਰਾਂ ਦੀ ਅਹਿਮ ਮੀਟਿੰਗ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਅਤੇ ਸੁਧਾਰ ਲਈ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਇਆ।

ਵਿਧਾਇਕ ਨੇ ਕੌਂਸਲਰਾਂ ਨੂੰ ਯਕੀਨ ਦਿਵਾਇਆ ਕਿ ਅਮਲੋਹ ਸ਼ਹਿਰ ਦੇ ਹਰ ਤਰ੍ਹਾਂ ਦੇ ਵਿਕਾਸ ਲਈ ਉਹ ਪੂਰਾ ਸਹਿਯੋਗ ਦੇਣਗੇ।ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਜਾਰੀ ਹਨ ਅਤੇ ਇਸ ਮੀਟਿੰਗ ਦੌਰਾਨ ਲਗਭਗ 3 ਕਰੋੜ ਰੁਪਏ ਦੀ ਰਾਸ਼ੀ ਦੇ ਮਤੇ ਪਾਸ ਕੀਤੇ ਗਏ ਹਨ। ਇਹ ਰਾਸ਼ੀ ਸ਼ਹਿਰ ਦੀ ਆਧੁਨਿਕਤਾ, ਸੁਚੱਜੇ ਪ੍ਰਬੰਧ ਅਤੇ ਵਾਤਾਵਰਨ ਨੂੰ ਸੁਧਾਰਨ ਵਾਲੇ ਪ੍ਰੋਜੈਕਟਾਂ ਲਈ ਵਰਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਅਮਲੋਹ ਸ਼ਹਿਰ ਨੂੰ ਨਵੀਂ ਦਿਖ ਮਿਲੇਗੀ ਅਤੇ ਇਹ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਵਧੇਗਾ। ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਅਤੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਵਿਸ਼ੇਸ਼ ਯੋਜਨਾ ਤਹਿਤ ਮਤੇ ਪਾਸ ਹੋਏ ਹਨ। ਰੂੜੀਆਂ ਖਤਮ ਕਰਨ ਲਈ ਟੀਮਾਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨਗੀਆਂ, ਜਿਸ ਨਾਲ ਸ਼ਹਿਰ ਸਾਫ਼-ਸੁਥਰਾ ਬਣੇਗਾ।

ਇਹ ਵੀ ਪੜ੍ਹੋ: CISF Issue: ਮੁੱਖ ਮੰਤਰੀ ਵੱਲੋਂ ਸੀਆਈਐਸਐਫ ਮਾਮਲੇ ਸਬੰਧੀ ਕੇਂਦਰ ਨੂੰ ਕੋਰੀ ਨਾਂਹ

ਇਸ ਤੋਂ ਇਲਾਵਾ, ਸ਼ਹਿਰ ਨੂੰ ਵੱਖ ਵੱਖ ਸੈਕਟਰਾਂ ਵਿੱਚ ਵੰਡਣ ’ਤੇ ਵੀ ਮੋਹਰ ਲੱਗੀ ਹੈ। ਨਿਗਰਾਨੀ ਲਈ ਮੁੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਨਾਲ ਹੀ ਸ਼ਹਿਰ ਦੇ ਦੋ ਮੁੱਖ ਪਾਰਕਾਂ ਦੀ ਸੁੰਦਰਤਾ ਵਿੱਚ ਨਵੇ ਸੁਧਾਰ ਕੀਤੇ ਜਾਣਗੇ। ਇਨ੍ਹਾਂ ਯੋਜਨਾਵਾਂ ਦੇ ਤਹਿਤ, ਸ਼ਹਿਰ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪਾਇਪ ਲਾਇਨ ਵੀ ਪਾਈ ਜਾ ਰਹੀ ਹੈ। ਸਾਰੇ ਪ੍ਰੋਜੈਕਟਾਂ ਲਈ ਵਿਧਾਇਕ ਵੱਲੋਂ ਪੂਰੀ ਮੱਦਦ ਮਿਲ ਰਹੀ ਹੈ ਅਤੇ ਜਿਹੜੀ ਵੀ ਮੰਗ ਉਨ੍ਹਾਂ ਕੋਲ ਰੱਖੀ ਜਾਂਦੀ ਹੈ, ਉਸਨੂੰ ਪਹਿਲ ਆਧਾਰ ’ਤੇ ਪੂਰਾ ਕੀਤਾ ਜਾਂਦਾ ਹੈ।

ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਈਓ ਬਲਜਿੰਦਰ ਮਾਨ, ਮੀਤ ਪ੍ਰਧਾਨ ਜਗਤਾਰ ਸਿੰਘ, ਦਰਸ਼ਨ ਸਿੰਘ ਚੀਮਾ, ਕੌਂਸਲਰ ਹਰਵਿੰਦਰ ਕੌਰ, ਕੌਸਲਰ ਅਤੁੱਲ ਲੁਟਾਵਾ, ਰਾਕੇਸ਼ ਕੁਮਾਰ ਸਾਹੀ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਜਾਨਵੀ ਸ਼ਰਮਾ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਨੀਨਾ ਸਾਹੀ, ਕੌਂਸਲਰ ਲਵਪ੍ਰੀਤ ਸਿੰਘ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਪੂਨਮ ਜਿੰਦਲ, ਕੌਂਸਲਰ ਜਸਵਿੰਦਰ ਸਿੰਘ, ਮੋਨੀ ਪੰਡਿਤ ਅਤੇ ਸਟਾਫ ਮੈਂਬਰ ਮੌਜੂਦ ਸਨ। Amloh News